22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਡਿਜੀਟਲ ਜਨਗਣਨਾ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਡਾ. ਮਹਿੰਦਰੂ ਨੇ ਕੀਤੀ ਸਮੀਖਿਆ ਮੀਟਿੰਗ

ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਵੰਬਰ ਦੇ ਅੱਧ ਤੋਂ ਡਿਜੀਟਲ ਜਨਗਣਨਾ 2027 (ਆਬਾਦੀ ਗਿਣਤੀ) ਦੇ ਦੂਜੇ ਪੜਾਅ ਦੀ ਸ਼ੁਰੂਆਤ ਅਤੇ 16 ਨਵੰਬਰ, 2026 ਤੋਂ ‘ਆਨਲਾਈਨ ਸਵੈ-ਗਣਨਾ’ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਮੱਦੇਨਜ਼ਰ ਨਗਰ ਨਿਗਮ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਧਿਕਾਰੀ ਡਾ. ਅੰਕੁਰ ਮਹਿੰਦਰੂ ਨੇ ਬੁੱਧਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ-ਡੀ ਦਫ਼ਤਰ ਵਿਖੇ ਚਾਰਜ ਅਧਿਕਾਰੀਆਂ ਨਾਲ ਤਿਆਰੀਆਂ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਕੀਤੀ, ਜਿੱਥੇ ਸਾਰੀਆਂ ਤਿਆਰੀਆਂ ਪਹਿਲਾਂ ਤੋਂ ਮੁਕੰਮਲ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉੱਥੇ ਹੀ ਚਾਰਜ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਵੱਧ ਤੋਂ ਵੱਧ ਨਿਵਾਸੀਆਂ ਨੂੰ ‘ਆਨਲਾਈਨ ਸਵੈ-ਗਣਨਾ’ ਪੜਾਅ ਬਾਰੇ ਜਾਗਰੂਕ ਕਰਨ, ਜਿਸ ਰਾਹੀਂ ਲੋਕ ਆਪਣੇ ਘਰ ਬੈਠੇ ਹੀ ਆਪਣਾ ਵੇਰਵਾ ਦਰਜ ਕਰਵਾ ਸਕਣਗੇ।

Ad Position 21
No active advertisement
ਅਜੀਤ ਡੈਸਕ 22-10-2026
ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਵੰਬਰ ਦੇ ਅੱਧ ਤੋਂ ਡਿਜੀਟਲ ਜਨਗਣਨਾ 2027 (ਆਬਾਦੀ ਗਿਣਤੀ) ਦੇ ਦੂਜੇ ਪੜਾਅ ਦੀ ਸ਼ੁਰੂਆਤ ਅਤੇ 16 ਨਵੰਬਰ, 2026 ਤੋਂ ‘ਆਨਲਾਈਨ ਸਵੈ-ਗਣਨਾ’ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਮੱਦੇਨਜ਼ਰ ਨਗਰ ਨਿਗਮ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਧਿਕਾਰੀ ਡਾ. ਅੰਕੁਰ ਮਹਿੰਦਰੂ ਨੇ ਬੁੱਧਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ-ਡੀ ਦਫ਼ਤਰ ਵਿਖੇ ਚਾਰਜ ਅਧਿਕਾਰੀਆਂ ਨਾਲ ਤਿਆਰੀਆਂ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਕੀਤੀ, ਜਿੱਥੇ ਸਾਰੀਆਂ ਤਿਆਰੀਆਂ ਪਹਿਲਾਂ ਤੋਂ ਮੁਕੰਮਲ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉੱਥੇ ਹੀ ਚਾਰਜ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਵੱਧ ਤੋਂ ਵੱਧ ਨਿਵਾਸੀਆਂ ਨੂੰ ‘ਆਨਲਾਈਨ ਸਵੈ-ਗਣਨਾ’ ਪੜਾਅ ਬਾਰੇ ਜਾਗਰੂਕ ਕਰਨ, ਜਿਸ ਰਾਹੀਂ ਲੋਕ ਆਪਣੇ ਘਰ ਬੈਠੇ ਹੀ ਆਪਣਾ ਵੇਰਵਾ ਦਰਜ ਕਰਵਾ ਸਕਣਗੇ। ਨਿਵਾਸੀ 16 ਨਵੰਬਰ ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਰਾਹੀਂ ਆਪਣਾ ਵੇਰਵਾ ਦੇ ਸਕਦੇ ਹਨ। ਮੀਟਿੰਗ ਵਿਚ ਜਨਗਣਨਾ 2027 ਲਈ ਨਿਯੁਕਤ ਚਾਰਜ ਅਧਿਕਾਰੀ, ਜਿਨ੍ਹਾਂ ਵਿਚ ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪਾਲ ਸਿੰਘ, ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਨਿਗਰਾਨ ਇੰਜੀਨੀਅਰ ਪ੍ਰਵੀਨ ਸਿੰਗਲਾ, ਨਿਗਰਾਨ ਇੰਜੀਨੀਅਰ ਰਣਜੀਤ ਸਿੰਘ, ਨਿਗਰਾਨ ਇੰਜੀਨੀਅਰ ਹਰਕਿਰਨਜੀਤ ਸਿੰਘ ਅਤੇ ਸੁਪਰਡੈਂਟ (ਜਨਗਣਨਾ) ਤਰੁਣ ਗੋਇਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਜੇਕਰ ਕੋਈ ਨਿਵਾਸੀ ਆਨਲਾਈਨ ਸਵੈ-ਗਣਨਾ ਰਾਹੀਂ ਵੇਰਵਾ ਦਰਜ ਨਹੀਂ ਕਰਵਾ ਪਾਉਂਦਾ, ਤਾਂ ਉਹ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਚੱਲਣ ਵਾਲੇ ਅਗਲੇ ਪੜਾਅ (ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਗਿਣਤੀ) ਦੌਰਾਨ ਗਿਣਤੀਕਾਰਾਂ ( ਫੀਲਡ ਸਟਾਫ਼) ਨੂੰ ਆਪਣਾ ਵੇਰਵਾ ਦੇ ਸਕਦਾ ਹੈ। ਨਗਰ ਨਿਗਮ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਧਿਕਾਰੀ ਡਾ. ਅੰਕੁਰ ਮਹਿੰਦਰੂ ਨੇ ਦੱਸਿਆ ਕਿ ਸਾਰੀਆਂ ਲੋੜੀਂਦੀਆਂ ਤਿਆਰੀਆਂ ਪਹਿਲਾਂ ਤੋਂ ਹੀ ਕੀਤੀਆਂ ਜਾ ਰਹੀਆਂ ਹਨ ਅਤੇ ਸਬੰਧਿਤ ਅਮਲੇ ਨੂੰ ਵੇਰਵੇ ਇਕੱਤਰ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਗਿਣਤੀ ਪ੍ਰਕਿਰਿਆ ਦੌਰਾਨ ਫੀਲਡ ਸਟਾਫ਼ ਨਾਲ ਸਹਿਯੋਗ ਕਰਨ ਅਤੇ ‘ਆਨਲਾਈਨ ਸਵੈ-ਗਣਨਾ’ ਦੀ ਚੋਣ ਕਰਨ, ਜਿਸ ਰਾਹੀਂ ਉਹ ਆਪਣਾ ਵੇਰਵਾ ਘਰ ਬੈਠੇ ਹੀ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕਿਹਾ, ਮਰੀਜਾਂ ਦੀ ਜਾਨ ਬਚਾਉਣ ਵਾਲੀਆਂ ਦਵਾਈਆਂ ਦੀ ਨਸ਼ਿਆਂ ਲਈ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ ਅਗਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੌਂਸਲਰ ਰਾਜੇਸ਼ ਮਿਸ਼ਰਾ ਨੇ ਕੀਤੀ ਮੁਲਾਕਾਤ
Ad Position 24