ਓਵੇਸ ਮਲਿਕ ਨੇ ਆਰਮ ਰੈਸਲਿੰਗ ਵਿਚ ਗੱਡੇ ਝੰਡੇ , ਨੈਸ਼ਨਲ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨ ਤਗਮਾ
ਲੁਧਿਆਣਾ, 21 ਅਕਤੂਬਰ (ਜਸਵਿੰਦਰ ਸਿੰਘ)- ਲੁਧਿਆਣਾ ਦੇ ਰਹਿਣ ਵਾਲੇ ਓਵੇਸ ਮਲਿਕ ਨੇ ਆਰਮ ਰੈਸਲਿੰਗ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਉਪਲਬਧੀ ਹਾਸਲ ਕੀਤੀ ਹੈ। ਜੰਮੂ-ਕਸ਼ਮੀਰ ਵਿਚ ਹੋਈ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਓਵੇਸ ਮਲਿਕ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ।
ਲੁਧਿਆਣਾ, 21 ਅਕਤੂਬਰ (ਜਸਵਿੰਦਰ ਸਿੰਘ)- ਲੁਧਿਆਣਾ ਦੇ ਰਹਿਣ ਵਾਲੇ ਓਵੇਸ ਮਲਿਕ ਨੇ ਆਰਮ ਰੈਸਲਿੰਗ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਉਪਲਬਧੀ ਹਾਸਲ ਕੀਤੀ ਹੈ। ਜੰਮੂ-ਕਸ਼ਮੀਰ ਵਿਚ ਹੋਈ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਓਵੇਸ ਮਲਿਕ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ। ਓਵੇਸ ਮਲਿਕ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਸ਼ਾਹੀ ਇਮਾਮ ਨੇ ਕਿਹਾ ਕਿ ਓਵੇਸ ਮਲਿਕ ਦੀ ਇਸ ਉਪਲਬਧੀ ’ਤੇ ਪੂਰੇ ਲੁਧਿਆਣਾ ਅਤੇ ਪੰਜਾਬ ਨੂੰ ਮਾਣ ਹੈ। ਉਨ੍ਹਾਂ ਨੇ ਓਵੇਸ ਮਲਿਕ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉੱਥੇ ਹੀ ਓਵੇਸ ਮਲਿਕ ਨੇ ਵੀ ਪੰਜਾਬ ਦੇ ਸ਼ਾਹੀ ਇਮਾਮ ਦਾ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਘਰ ਪਹੁੰਚ ਕੇ ਹੌਸਲਾ ਵਧਾਉਣ ਅਤੇ ਸਨਮਾਨਿਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਓਵੇਸ ਮਲਿਕ ਨੇ ਕਿਹਾ ਕੀ ਸ਼ਾਹੀ ਇਮਾਮ ਸਾਹਿਬ ਦੇ ਘਰ ਆਉਣ ਨਾਲ ਮੇਰੀ ਬਹੁਤ ਹੌਸਲਾ ਅਫ਼ਜ਼ਾਈ ਹੋਈ ਹੈ ਅਤੇ ਮੈਨੂੰ ਅੱਗੇ ਵਾਸਤੇ ਹੋਰ ਵਧੀਆ ਪ੍ਰਦਰਸ਼ਨ ਕਰਨ ਵਾਸਤੇ ਬੱਲ ਮਿਲਿਆ ਹੈ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਤੋਂ ਬਾਅਦ ਹੁਣ ਓਵੇਸ ਮਲਿਕ ਦੀਆਂ ਨਜ਼ਰਾਂ ਇੰਟਰਨੈਸ਼ਨਲ ਚੈਂਪੀਅਨਸ਼ਿਪ ’ਤੇ ਹਨ, ਜਿਸ ਲਈ ਉਹ ਲਗਾਤਾਰ ਤਿਆਰੀ ਕਰ ਰਹੇ ਹਨ।