22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਨੇ ਕੀਤੀ ਮੁਲਾਕਾਤ

ਲੁਧਿਆਣਾ, 21 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਵਲੋਂ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਹਲਕੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।

Ad Position 21
No active advertisement
ਗੁਰਮੀਤ ਸਿੰਘ 22-10-2026
ਲੁਧਿਆਣਾ, 21 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਵਲੋਂ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਹਲਕੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਪਾਲ ਸਿੰਘ ਗਰੇਵਾਲ ਸਾਬਕਾ ਕੌਂਸਲਰ, ਗੁਰਦੇਵ ਸਿੰਘ ਲਾਪਰਾਂ ਸਾਬਕਾ ਜ਼ਿਲ੍ਹਾ ਪ੍ਰਧਾਨ, ਕੈਪਟਨ ਸੁਖਜੀਤ ਸਿੰਘ ਹਰਾ ਸਾਬਕਾ ਪ੍ਰਧਾਨ ਸਾਹਨੇਵਾਲ, ਤਾਜਪਰਵਿੰਦਰ ਸਿੰਘ ਸੋਨੂੰ ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਮਨਵੀਰ ਸਿੰਘ ਧਾਲੀਵਾਲ ਯੂਥ ਆਗੂ, ਸਤਿੰਦਰਪਾਲ ਸਿੰਘ ਸੁੱਖਾ ਸਾਬਕਾ ਚੇਅਰਮੈਨ, ਹਰਵੀਰ ਸਿੰਘ ਗਿੱਲ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ, ਸੁਖਵਿੰਦਰ ਸਿੰਘ ਬੱਲੂ ਸਾਬਕਾ ਕੌਂਸਲਰ, ਐੱਸ.ਪੀ.ਐੱਸ. ਗਿੱਲ ਇੰਟਕ ਪ੍ਰਧਾਨ ਅਤੇ ਬੱਬੀ ਮੂੰਡੀ ਯੂਥ ਆਗੂ ਹਾਜ਼ਰ ਸਨ। ਆਗੂਆਂ ਨੇ ਹਲਕੇ ਦੀ ਸਿਆਸੀ ਸਥਿਤੀ ਅਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੁਲਾਕਾਤ ਨੂੰ ਹਲਕਾ ਸਾਹਨੇਵਾਲ ਦੇ ਆਗੂਆਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਲੀਡਰਸ਼ਿਪ ਵਿਚਕਾਰ ਹੋਏ ਵਿਚਾਰਾਂ ਦੇ ਅਦਾਨ-ਪ੍ਰਦਾਨ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪੰਜ ਰੋਜ਼ਾ ਗੁਰਮਤਿ ਸਮਾਗਮ 23 ਤੋਂ ਅਗਲੀ ਖ਼ਬਰ ਓਵੇਸ ਮਲਿਕ ਨੇ ਆਰਮ ਰੈਸਲਿੰਗ ਵਿਚ ਗੱਡੇ ਝੰਡੇ , ਨੈਸ਼ਨਲ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨ ਤਗਮਾ
Ad Position 24