22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ -1 ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਗੁਰਦੁਆਰਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫ਼ੇਸ-1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਾ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਨੇ ਆਪਣੀ ਮਿੱਠੀ ਅਤੇ ਸੁਰੀਲੀ ਆਵਾਜ਼ ਵਿਚ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੇ ਵੀ ਇਕਸੁਰ ਹੋ ਕੇ ਗੁਰਬਾਣੀ ਦਾ ਗਾਇਨ ਕੀਤਾ ਅਤੇ ਆਤਮਿਕ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 22-10-2026
ਗੁਰਦੁਆਰਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫ਼ੇਸ-1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਾ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਨੇ ਆਪਣੀ ਮਿੱਠੀ ਅਤੇ ਸੁਰੀਲੀ ਆਵਾਜ਼ ਵਿਚ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੇ ਵੀ ਇਕਸੁਰ ਹੋ ਕੇ ਗੁਰਬਾਣੀ ਦਾ ਗਾਇਨ ਕੀਤਾ ਅਤੇ ਆਤਮਿਕ ਆਨੰਦ ਮਾਣਿਆ। ਕੀਰਤਨ ਦੀ ਸਮਾਪਤੀ ਉਪਰੰਤ ਬੀਬੀ ਜਸਲੀਨ ਕੌਰ ਨੇ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਮਲਕੀਤ ਸਿੰਘ, ਸਰਬਜੀਤ ਸਿੰਘ ਝੱਗੜ, ਜਗਮੋਹਨ ਸਿੰਘ, ਯਸ਼ਪਾਲ ਸਿੰਘ, ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਕੁਲਜੀਤ ਕੌਰ, ਕਰਮਜੀਤ ਕੌਰ, ਰਵਿੰਦਰ ਕੌਰ ਰਹੇਜਾ, ਮਨਵਿੰਦਰ ਕੌਰ, ਹਰਸਿਮਰਨ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾੜੇਵਾਲ ਫ਼ਤਿਹਪੁਰ ਅਵਾਣਾ ਦੇ ਟੋਭੇ ਦੀ ਜ਼ਮੀਨ ’ਤੇ ਸੁੱਟੇ ਜਾ ਰਹੇ ਕੂੜੇ ਅਤੇ ਬਾਲਣ ਦੇ ਢੇਰਾਂ ਵਿਰੁੱਧ ਲੋਕਾਂ ਵਿਚ ਰੋਸ ਅਗਲੀ ਖ਼ਬਰ ਮੈਨੀਟੋਬਾ ਦੇ ਮੰਤਰੀ ਨੇ ਪੀ . ਏ . ਯੂ . ਵਿਖੇ ਖੇਤੀ ਬਾਰੇ ਕੀਤੀਆ ਵਿਚਾਰਾਂ
Ad Position 24