ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗ ਏ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ, ਅੱਜ ਲੋੜ ਹੈ ਗੁਰੂ ਸਾਹਿਬ ਦੀ ਸਿੱਖਿਆਵਾਂ, ਉਪਦੇਸਾ ਨੂੰ ਵੱਧ ਤੋ ਵੱਧ ਸਮੁੱਚੀ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਹੀ ਸ਼ਹੀਦੀ ਸ਼ਤਾਬਦੀ ਮਨਾਉਣੀ ਸਫਲਾ ਹੋ ਸਕੇਗੀ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ. ਪੀ ਸਿੰਘ ਕਥੂਰੀਆਂ, ਤਜਿੰਦਰਪਾਲ ਸਿੰਘ ਮਕੱੜ, ਰਘਬੀਰ ਸਿੰਘ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਆਦਿ ਵਿਸ਼ੇਸ਼ ਤੌਰ ‘ਤੇ ਹਾਜਰ ਸਨ।