21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ

ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਾਂਝਾ ਮੁਲਾਜ਼ਮ ਪੈਨਸ਼ਨਰ ਮੰਚ ਪੰਜਾਬ ਅਤੇ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਲੁਧਿਆਣਾ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਕਥਿਤ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਦੇ ਕੇ ਫ਼ੈਸਲੇ ਨਾ ਕਰਨ ਵਿਰੁੱਧ ਰੋਸ ਪ੍ਰਗਟਾਇਆ।

Ad Position 21
No active advertisement
ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ। ਤਸਵੀਰ-ਸੇਵਕ ਸਿੰਘ 22-10-2026
ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਾਂਝਾ ਮੁਲਾਜ਼ਮ ਪੈਨਸ਼ਨਰ ਮੰਚ ਪੰਜਾਬ ਅਤੇ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਲੁਧਿਆਣਾ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਕਥਿਤ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਦੇ ਕੇ ਫ਼ੈਸਲੇ ਨਾ ਕਰਨ ਵਿਰੁੱਧ ਰੋਸ ਪ੍ਰਗਟਾਇਆ। ਇਸ ਮੌਕੇ ਯੂਨੀਅਨ ਆਗੂਆਂ ਰਮਨਜੀਤ ਸਿੰਘ, ਸੰਜੀਵ ਸ਼ਰਮਾ, ਰਾਜਦੀਪ ਸਿੰਘ, ਗੁਰਪ੍ਰੀਤ ਸਿੰਘ ਮਹਿਦੂਦਾਂ ਅਤੇ ਟਹਿਲ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਵਿਚ 18 ਫ਼ੀਸਦੀ ਡੀ.ਏ., ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣਾ, ਏ.ਸੀ.ਪੀ. ਸਕੀਮ ਬਹਾਲ ਕਰਨਾ ਅਤੇ ਕੱਟੇ ਗਏ ਭੱਤੇ ਬਹਾਲ ਕਰਨਾ ਸ਼ਾਮਿਲ ਹਨ। ਆਗੂਆਂ ਨੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਤਬਦੀਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮਿਡ ਡੇ ਮੀਲ ਵਰਕਰਾਂ ਸਮੇਤ ਆਊਟਸੋਰਸ ਕਾਮਿਆਂ ਦੀਆਂ ਤਨਖਾਹਾਂ ਵਿਚ ਵਾਧਾ ਕਰਨ ਦੀਆਂ ਮੰਗਾਂ ਵੀ ਚੁੱਕੀਆਂ। ਉਨ੍ਹਾਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਸੂਬੇ ਭਰ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋ ਰਹੇ ਹਨ। ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਗੁਰਦੀਪ ਸਿੰਘ, ਜਸਵਿੰਦਰ ਸਿੰਘ, ਜਸਦੇਵ ਸਿੰਘ, ਪਰਮਿੰਦਰ ਸਿੰਘ, ਬਲਵੀਰ ਸਿੰਘ, ਅਰਵਿੰਦਰ ਸਿੰਘ, ਕੁਲਜਿੰਦਰ ਸਿੰਘ ਬੱਦੋਵਾਲ, ਅਮਨਦੀਪ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੀ . ਐਸ . ਈ . ਬੀ . ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਮੀਂਦਾਰਾ ਢਾਬਾ ਵਾਲੇ ਸਾਬਕਾ ਸਰਪੰਚ ਜਰਨੈਲ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ਇਲਾਕੇ ’ਚ ਸੋਗ ਦੀ ਲਹਿਰ
Ad Position 24