ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ
ਢੰਡਾਰੀ ਕਲਾਂ/ਲੁਧਿਆਣਾ, 22 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਪੰਜਾਬ ‘ਚ ਚੱਲ ਰਹੇ ਹਾਲਾਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਬਾਬਾ ਹਰਮੇਸ਼ ਸਿੰਘ ਢੰਡਾਰੀ ਕਲਾਂ ਤੇ ਰਾਹੁਲ ਡੁਲਗਚ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਢੰਡਾਰੀ ਕਲਾਂ/ਲੁਧਿਆਣਾ, 22 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਪੰਜਾਬ ‘ਚ ਚੱਲ ਰਹੇ ਹਾਲਾਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਬਾਬਾ ਹਰਮੇਸ਼ ਸਿੰਘ ਢੰਡਾਰੀ ਕਲਾਂ ਤੇ ਰਾਹੁਲ ਡੁਲਗਚ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਕੌਂਸਲਰ ਵੀਰੂ ਨੇ ਦੱਸਿਆ ਕਿ ਉਨ੍ਹਾਂ ਪੰਜਾਬ ‘ਚ ਚੱਲ ਰਹੇ ਨਸ਼ਿਆਂ ਦਾ ਮੁੱਦਾ ਸਾਬਕਾ ਮੁੱਖ ਮੰਤਰੀ ਚੰਨੀ ਕੋਲ ਉਠਾਇਆ ਅਤੇ ਇਸ ’ਤੇ ਗੰਭੀਰ ਚਿੰਤਾ ਵੀ ਜਤਾਈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੇ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਸਭ ਤੋਂ ਪਹਿਲਾਂ ਸੂਬੇ ਵਿਚੋਂ ਨਸ਼ਿਆਂ ਦਾ ਕੋਹੜ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕੌਂਸਲਰ ਵੀਰੂ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇ ਅਤੇ ਕਾਂਗਰਸ ਸਰਕਾਰ ਸਮੇਂ ਜੋ ਕੰਮ ਕੀਤੇ ਗਏ ਸਨ, ਲੋਕਾਂ ਨੂੰ ਦੱਸੇ ਜਾਣ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤ ਹਾਸਿਲ ਕਰ ਸਕੇ। ਇਸ ਮੌਕੇ ਕੌਂਸਲਰ ਵੀਰੂ ਨੇ ਦੱਸਿਆ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ ਅਤੇ ਪਾਰਟੀ ਦੀਆਂ ਲੋਕ ਹਿਤ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ ਰਾਤ ਇਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ‘ਚ ਅੱਜ ਸਭ ਤੋਂ ਗੰਭੀਰ ਮੁੱਦਾ ਨਸ਼ਿਆਂ ਦਾ ਹੈ, ਜਿਸ ਨੂੰ ਮੌਜੂਦਾ ਸਰਕਾਰ ਖ਼ਤਮ ਕਰਨ ‘ਚ ਪੁਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋਈ ਹੈ। ਇਸ ਮੌਕੇ ਕੌਂਸਲਰ ਵੀਰੂ ਅਤੇ ਰਾਹੁਲ ਡੁਲਗਚ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ 25 ਅਕਤੂਬਰ ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ‘ਚ ਸ਼ਾਮਿਲ ਹੋਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੱਦਾ ਪੱਤਰ ਵੀ ਦਿੱਤਾ।