22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਖੇਡ ਵਿਭਾਗ ਵਲੋਂ ਸਕਾਲਰਸ਼ਿਪ ਸਕੀਮ ਲਈ ਅਰਜ਼ੀਆਂ ਦੀ ਮੰਗ

ਲੁਧਿਆਣਾ, 22 ਅਕਤੂਬਰ (ਜਸਵਿੰਦਰ ਸਿੰਘ)-ਖੇਡ ਵਿਭਾਗ, ਪੰਜਾਬ ਵਲੋਂ ਸਪੋਰਟਸ ਪਾਲਿਸੀ-2023 ਅਨੁਸਾਰ ‘ਓਲੰਪੀਅਨ ਸਰਦਾਰ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ’ ਤਹਿਤ ਸਾਲ 2025-26 ਲਈ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਮਨਦੀਪ ਕੋਸ਼ਲ ਨੇ ਦੱਸਿਆ ਕਿ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਦੇ ਸਮੇਂ ਦੌਰਾਨ ਕਰਵਾਈਆਂ ਗਈਆਂ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ, ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ ਅਤੇ ਨੈਸ਼ਨਲ ਗੇਮਜ਼ ਵਿਚ ਤਗਮੇ ਹਾਸਲ ਕਰਨ ਵਾਲੇ ਪੰਜਾਬ ਰਾਜ ਦੇ ਖਿਡਾਰੀ ਇਸ ਸਕੀਮ ਤਹਿਤ ਸਕਾਲਰਸ਼ਿਪ ਲਈ ਅਪਲਾਈ ਕਰਨ ਦੇ ਯੋਗ ਹਨ।

Ad Position 21
No active advertisement
ਅਜੀਤ ਡੈਸਕ 23-10-2026
ਲੁਧਿਆਣਾ, 22 ਅਕਤੂਬਰ (ਜਸਵਿੰਦਰ ਸਿੰਘ)-ਖੇਡ ਵਿਭਾਗ, ਪੰਜਾਬ ਵਲੋਂ ਸਪੋਰਟਸ ਪਾਲਿਸੀ-2023 ਅਨੁਸਾਰ ‘ਓਲੰਪੀਅਨ ਸਰਦਾਰ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ’ ਤਹਿਤ ਸਾਲ 2025-26 ਲਈ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਮਨਦੀਪ ਕੋਸ਼ਲ ਨੇ ਦੱਸਿਆ ਕਿ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਦੇ ਸਮੇਂ ਦੌਰਾਨ ਕਰਵਾਈਆਂ ਗਈਆਂ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ, ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ ਅਤੇ ਨੈਸ਼ਨਲ ਗੇਮਜ਼ ਵਿਚ ਤਗਮੇ ਹਾਸਲ ਕਰਨ ਵਾਲੇ ਪੰਜਾਬ ਰਾਜ ਦੇ ਖਿਡਾਰੀ ਇਸ ਸਕੀਮ ਤਹਿਤ ਸਕਾਲਰਸ਼ਿਪ ਲਈ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਕੌਮੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਕਾਲਰਸ਼ਿਪ ਲਈ ਮੌਕਾ ਪ੍ਰਦਾਨ ਕਰਨਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਯੋਗ ਖਿਡਾਰੀ ਨਿਰਧਾਰਿਤ ਪ੍ਰੋਫਾਰਮੇ ਅਨੁਸਾਰ ਆਪਣਾ ਬਿਨੈ-ਪੱਤਰ 15 ਨਵੰਬਰ, 2026 ਤੱਕ ਪੰਜਾਬ ਸਪੋਰਟਸ ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਸਕਾਲਰਸ਼ਿਪ ਲਈ ਕੇਵਲ ਪੰਜਾਬ ਸਪੋਰਟਸ ਪੋਰਟਲ ਰਾਹੀਂ ਪ੍ਰਾਪਤ ਹੋਏ ਬਿਨੈ-ਪੱਤਰਾਂ ‘ਤੇ ਹੀ ਵਿਚਾਰ ਕੀਤਾ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਮਨਦੀਪ ਕੌਸ਼ਲ ਨੇ ਯੋਗ ਖਿਡਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਕੀਮ ਸਬੰਧੀ ਨਿਰਧਾਰਿਤ ਸ਼ਰਤਾਂ ਅਤੇ ਹਦਾਇਤਾਂ ਅਨੁਸਾਰ ਆਪਣਾ ਬਿਨੈ-ਪੱਤਰ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਆਨਲਾਈਨ ਜਮ੍ਹਾਂ ਕਰਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਇਸ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਲਈ ਵਿਚਾਰੇ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ਮੈਨੀਟੋਬਾ ਦੇ ਮੰਤਰੀ ਨੇ ਵੈਟਰਨਰੀ ਯੂਨੀਵਰਸਿਟੀ ਨਾਲ ਅਧਿਆਪਨ ਅਤੇ ਖੋਜ ਸਹਿਯੋਗ ਲਈ ਕੀਤੀ ਵਿਚਾਰ ਚਰਚਾ ਅਗਲੀ ਖ਼ਬਰ ਇੰਦਰਾ ਕਾਲੋਨੀ ’ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ
Ad Position 24