22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਣਾ ਮੋਬਾਈਲਾਂ ਸਮੇਤ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਸਰਗਨਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਪੰਜ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕੁਨਾਲ ਵਾਸੀ ਛਾਉਣੀ ਮੁਹੱਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮਾਸ਼ੂ ਵਾਸੀ ਛਾਉਣੀ ਮੁਹੱਲਾ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ, ਉਸ ਨੂੰ ਕਾਬੂ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 23-10-2026
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਸਰਗਨਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਪੰਜ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕੁਨਾਲ ਵਾਸੀ ਛਾਉਣੀ ਮੁਹੱਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮਾਸ਼ੂ ਵਾਸੀ ਛਾਉਣੀ ਮੁਹੱਲਾ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ, ਉਸ ਨੂੰ ਕਾਬੂ ਕਰ ਲਿਆ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸੀ ਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ। ਪੁਲਿਸ ਵਲੋਂ ਉਚੇ ਕਬਜ਼ੇ ਵਿਚੋਂ ਪੰਜ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਸੋਨੂੰ ਮਾਸੀ ਪਿੰਡ ਤਲਵੰਡੀ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਮੋਟਰਸਾਈਕਲ ਚੋਰੀ ਸਥਾਨਕ ਭਾਈਵਾਲਾ ਚੌਕ ਨੇੜਿਓਂ ਚੋਰਾਂ ਵਲੋਂ ਪੰਕਜ ਰਾਣਾ ਨਾਮੀ ਨੌਜਵਾਨ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਪਲਵਿੰਦਰ ਸਿੰਘ ਵਾਸੀ ਪਿੰਡ ਸਹਿਬਾਨਾ ਦੀ ਸ਼ਿਕਾਇਤ ’ਤੇ ਪ੍ਰਦੀਪ ਸਿੰਘ ਵਾਸੀ ਪਿੰਡ ਸਹਿਬਾਨਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ। ਕਾਰ ਚੋਰੀ ਸਥਾਨਕ ਚੰਡੀਗੜ੍ਹ ਰੋਡ ਤੋਂ ਚੋਰਾਂ ਵਲੋਂ ਚਰਨਜੀਤ ਸਿੰਘ ਵਾਸੀ ਭਾਮੀਆਂ ਕਲਾਂ ਦੀ ਕਾਰ ਚੋਰੀ ਕਰ ਲਈ ਗਈ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ, ਪਰ ਹਾਲ ਦੀ ਘੜੀ ਕਾਰ ਦਾ ਪਤਾ ਨਹੀਂ ਲੱਗਾ ਹੈ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਕਮਲ ਕੁਮਾਰ ਵਾਸੀ ਪੁਨੀਤ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਪੁਲਿਸ ਵਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ
Ad Position 22
No active advertisement
ਪਿਛਲੀ ਖ਼ਬਰ ਸੀ ਐਮ ਸੀ ਵਿਖੇ ਐਮਬੀਬੀਐਸ - 2026 ਬੈਚ ਦੇ ਵਿਦਿਆਰਥੀਆਂ ਲਈ ਵਾਈਟ ਕੋਟ ਸਮਾਰੋਹ ਕਰਵਾਇਆ ਅਗਲੀ ਖ਼ਬਰ ਮੈਨੀਟੋਬਾ ਦੇ ਮੰਤਰੀ ਨੇ ਵੈਟਰਨਰੀ ਯੂਨੀਵਰਸਿਟੀ ਨਾਲ ਅਧਿਆਪਨ ਅਤੇ ਖੋਜ ਸਹਿਯੋਗ ਲਈ ਕੀਤੀ ਵਿਚਾਰ ਚਰਚਾ
Ad Position 24