ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਬਾੜੇਵਾਲ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਛੋਟੂ ਨਾਮੀ ਵਿਅਕਤੀ ਦੀ ਮੌਤ ਹੋ ਗਈ ਹੈ।
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਬਾੜੇਵਾਲ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਛੋਟੂ ਨਾਮੀ ਵਿਅਕਤੀ ਦੀ ਮੌਤ ਹੋ ਗਈ ਹੈ। ਉਹ ਬਾੜੇਵਾਲ ਸੜਕ ’ਤੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੇ ਮੋਟਰਸਾਈਕਲ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਦਮ ਤੋੜ ਗਿਆ। ਦੂਜੇ ਮਾਮਲੇ ਵਿਚ ਸਥਾਨਕ ਤਾਜਪੁਰ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਪੂਨਮ ਨਾਮੀ ਔਰਤ ਦੀ ਮੌਤ ਹੋ ਗਈ। ਪੂਨਮ ਸਬਜ਼ੀ ਮੰਡੀ ਤੋਂ ਸਬਜ਼ੀ ਲੈ ਕੇ ਵਾਪਸ ਆ ਰਹੀ ਸੀ ਕਿ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਈ। ਪੁਲਿਸ ਨੇ ਦੋਵਾਂ ਮਾਮਲਿਆਂ ਵਿਚ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਨਾਲ ਦਹਿਸ਼ਤ ਫੈਲੀ, 24 ਖ਼ਿਲਾਫ਼ ਕੇਸ ਦਰਜ