ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਹਵਾ ਪ੍ਰਦੂਸ਼ਣ ਫੈਲਾਉਣ ਵਾਲੀਆਂ 4 ਫੈਕਟਰੀਆਂ ’ਤੇ ਕਾਰਵਾਈ
ਲੁਧਿਆਣਾ, 23 ਅਕਤੂਬਰ (ਜਤਿੰਦਰ ਭੰਬੀ)-ਤਾਜਪੁਰ ਰੋਡ ਇਲਾਕੇ ਵਿੱਚ ਉਦਯੋਗਿਕ ਇਕਾਈਆਂ ਵੱਲੋਂ ਹਵਾ ਪ੍ਰਦੂਸ਼ਣ ਫੈਲਾਉਣ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਨੂੰ ਦੇਖਦੇ ਹੋਏ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਵੱਲੋਂ ਰਾਤ ਨੂੰ ਵਿਸ਼ੇਸ਼ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮਹਿੰਮ ਤਹਿਤ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਵੀਰਵਾਰ ਦੇਰ ਰਾਤ ਕੀਤੀ ਗਈ।
ਲੁਧਿਆਣਾ, 23 ਅਕਤੂਬਰ (ਜਤਿੰਦਰ ਭੰਬੀ)-ਤਾਜਪੁਰ ਰੋਡ ਇਲਾਕੇ ਵਿੱਚ ਉਦਯੋਗਿਕ ਇਕਾਈਆਂ ਵੱਲੋਂ ਹਵਾ ਪ੍ਰਦੂਸ਼ਣ ਫੈਲਾਉਣ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਨੂੰ ਦੇਖਦੇ ਹੋਏ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਵੱਲੋਂ ਰਾਤ ਨੂੰ ਵਿਸ਼ੇਸ਼ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮਹਿੰਮ ਤਹਿਤ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਵੀਰਵਾਰ ਦੇਰ ਰਾਤ ਕੀਤੀ ਗਈ। ਇਸ ਸਬੰਧੀ ਸੰਬਧਿਤ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਜਾਂਚ ਦੌਰਾਨ ਚਾਰ ਉਦਯੋਗਿਕ ਇਕਾਈਆਂ ਵਿਚ ਵਾਤਾਵਰਣ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ, ਜਿਨ੍ਹਾਂ ਵਿਰੁੱਧ ਬੋਰਡ ਵਲੋਂ ਕਾਨੂੰਨ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੀਪੀਸੀਬੀ ਦੇ ਚੀਫ਼ ਇੰਜੀਨੀਅਰ ਆਰ. ਕੇ. ਰਤੜਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਤਾਜਪੁਰ ਰੋਡ ਸਥਿਤ ਫੈਕਟਰੀਆਂ ਵੱਲੋਂ ਹਵਾ ਪ੍ਰਦੂਸ਼ਣ ਫੈਲਾਉਣ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਐਕਸੀਅਨ ਜਸਪਾਲ ਸਿੰਘ ਦੀ ਅਗਵਾਈ ਹੇਠ ਬੋਰਡ ਦੀ ਵਿਸ਼ੇਸ਼ ਟੀਮ ਬਣਾਈ ਗਈ। ਇਸ ਟੀਮ ਵੱਲੋਂ ਵੀਰਵਾਰ ਦੇਰ ਰਾਤ ਫੈਕਟਰੀਆਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਾਂਚ ਦੌਰਾਨ ਸਾਹਮਣੇ ਆਇਆ ਕੀ ਚਾਰ ਉਦਯੋਗਿਕ ਇਕਾਈਆਂ ਵੱਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨਿਰਧਾਰਤ ਵਾਤਾਵਰਣ ਮਾਪਦੰਡਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਕਤ ਯੂਨਿਟਾਂ ਵਿੱਚੋਂ ਦੋ ਇਕਾਈਆਂ ਗੈਰ-ਮਨਜ਼ੂਰਸ਼ੁਦਾ ਬਾਲਣ ਦੀ ਵਰਤੋਂ ਕਰਦੀਆਂ ਪਾਈਆਂ ਗਈਆਂ, ਜਦਕਿ ਦੋ ਹੋਰ ਇਕਾਈਆਂ ਦੀਆਂ ਚਿਮਨੀਆਂ ਵਿੱਚੋਂ ਸੰਘਣਾ ਕਾਲਾ ਧੂੰਆਂ ਨਿਕਲ ਰਿਹਾ ਸੀ। ਬੋਰਡ ਵੱਲੋਂ ਇਨ੍ਹਾਂ ਇਕਾਈਆਂ ਵਿਰੁੱਧ ਲਾਗੂ ਵਾਤਾਵਰਣ ਕਾਨੂੰਨਾਂ ਅਤੇ ਨਿਯਮਾਂ ਅਨੁਸਾਰ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਸਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਤੇ ਬਖਸਿਆ ਨਹੀਂ ਜਾਵੇਗਾ।