23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਏਡਜ਼ ਕੰਟਰੋਲ ਕਰਮਚਾਰੀਆਂ ਵਿਚ ਭਾਰੀ ਰੋਸ

ਲੁਧਿਆਣਾ, 23 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਵਿਭਾਗ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲਗਾਤਾਰ ਟਾਲਮਟੋਲ ਵਾਲੇ ਰਵੱਈਏ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 24-10-2026
ਲੁਧਿਆਣਾ, 23 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਵਿਭਾਗ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲਗਾਤਾਰ ਟਾਲਮਟੋਲ ਵਾਲੇ ਰਵੱਈਏ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ, ਜਨਰਲ ਸਕੱਤਰ ਗੁਰਜੰਟ ਸਿੰਘ ਅਤੇ ਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਦੇ ਅੜੀਅਲ ਵਤੀਰੇ ਕਾਰਨ ਸਮੂਹ ਏਡਜ਼ ਕੰਟਰੋਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ 27 ਅਕਤੂਬਰ ਨੂੰ ਹੋਣ ਵਾਲੀ ਪੈਰਾ-ਮੈਡੀਕਲ ਕਮੇਟੀ ਦੀ ਸਿਹਤ ਮੰਤਰੀ ਪੰਜਾਬ ਨਾਲ ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਾਰਥਕ ਹੱਲ ਨਾ ਨਿਕਲਿਆ, ਤਾਂ ਸਮੂਹ ਮੁਲਾਜ਼ਮ ਤਿੱਖਾ ਸੰਘਰਸ਼ ਵਿੱਢਣਗੇ। ਸੰਘਰਸ਼ ਦੀ ਰੂਪ-ਰੇਖਾ ਹੇਠ 1 ਨਵੰਬਰ ਤੋਂ ਪੰਜਾਬ ਭਰ ਦੇ ਸਾਰੇ ਏਡਜ਼ ਕੰਟਰੋਲ ਕਰਮਚਾਰੀ ਹਰ ਤਰ੍ਹਾਂ ਦੀਆਂ ਮਹੀਨਾਵਾਰ ਰਿਪੋਰਟਾਂ ਭੇਜਣਾ ਮੁਕੰਮਲ ਤੌਰ ’ਤੇ ਬੰਦ ਕਰ ਦੇਣਗੇ ਅਤੇ ਵਿਭਾਗੀ ਮੀਟਿੰਗਾਂ, ਟ੍ਰੇਨਿੰਗਾਂ ਦਾ ਬਾਈਕਾਟ ਕੀਤਾ ਜਾਵੇਗਾ। 3 ਨਵੰਬਰ ਨੂੰ ਪੂਰੇ ਪੰਜਾਬ ਵਿੱਚ ਕੰਮ ਠੱਪ ਕਰਕੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਕਰਮਚਾਰੀ ਇਕੱਠੇ ਸਮੂਹਿਕ ਛੁੱਟੀ ਲੈ ਕੇ ਸਿਹਤ ਸੇਵਾਵਾਂ ਤੇ ਐੱਚ.ਆਈ.ਵੀ. ਟੈਸਟਿੰਗ ਦਾ ਕੰਮ ਪੂਰੀ ਤਰ੍ਹਾਂ ਬੰਦ ਕਰ ਦੇਣਗੇ ਅਤੇ 3 ਨਵੰਬਰ ਨੂੰ ਪੂਰੇ ਸੂਬੇ ਦੇ ਹਜ਼ਾਰਾਂ ਮੁਲਾਜ਼ਮ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ, ਪ੍ਰਯਾਸ ਬਿਲਡਿੰਗ, ਸੈਕਟਰ-38 ਬੀ ਵਿਖੇ ਪਹੁੰਚ ਕੇ ਵਿਸ਼ਾਲ ਰੋਸ ਮੁਜ਼ਾਹਰਾ ਅਤੇ ਸੂਬਾ ਪੱਧਰੀ ਰੈਲੀ ਕਰਨਗੇ। ਉਕਤ ਆਗੂਆਂ ਨੇ ਮੰਗ ਕੀਤੀ ਕਿ ਵਿੱਤ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਲੰਮੇ ਸਮੇਂ ਤੋਂ ਲਟਕ ਰਹੀ 20 ਪ੍ਰਤੀਸ਼ਤ ਤਨਖ਼ਾਹ ਵਾਧੇ ਦੀ ਫ਼ਾਈਲ ਨੂੰ ਤੁਰੰਤ ਲਾਗੂ ਕੀਤਾ ਜਾਵੇ। ਮੁਲਾਜ਼ਮਾਂ ਨਾਲ ਬਦਸਲੂਕੀ, ਗਾਲੀ-ਗਲੋਚ ਅਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਵਾਲੀ ਜੁਆਇੰਟ ਡਾਇਰੈਕਟਰ ਡਾ. ਸੁਖਵਿੰਦਰ ਕੌਰ ਨੂੰ ਤੁਰੰਤ ਸੁਸਾਇਟੀ ਵਿੱਚੋਂ ਹਟਾ ਕੇ ਉਨ੍ਹਾਂ ਦੇ ਮੂਲ ਵਿਭਾਗ ਵਿੱਚ ਵਾਪਸ ਭੇਜਿਆ ਜਾਵੇ। ਤਨਖ਼ਾਹਾਂ ਦੀ ਵਿਸੰਗਤੀ ਨੂੰ ਦੂਰ ਕਰਨਾ, ਸਿਹਤ ਬੀਮਾ ਲਾਗੂ ਕਰਨਾ ਅਤੇ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਐਸੋਸੀਏਸ਼ਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਕਰਮਚਾਰੀ ਦਿਨ-ਰਾਤ ਮਿਹਨਤ ਕਰਕੇ ਨਸ਼ਿਆਂ ਅਤੇ ਐੱਚ.ਆਈ.ਵੀ. ਵਿਰੁੱਧ ਜੰਗ ਲੜ ਰਹੇ ਹਨ, ਪਰ ਵਿਭਾਗ ਦੇ ਕੁਝ ਅਧਿਕਾਰੀ ਜਾਣਬੁੱਝ ਕੇ ਮੁਲਾਜ਼ਮਾਂ ਦੇ ਭਵਿੱਖ ਨੂੰ ਬਰਬਾਦ ਕਰਨ ’ਤੇ ਤੁਲੇ ਹੋਏ ਹਨ। ਉਹਨਾਂ ਕਿਹਾ ਕਿ ਜੇਕਰ 27 ਅਕਤੂਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ ਤਾਂ 3 ਨਵੰਬਰ ਤੋਂ ਪੰਜਾਬ ਭਰ ਵਿੱਚ ਏਡਜ ਕੰਟਰੋਲ ਪ੍ਰੋਗਰਾਮ, ਓ.ਐਸ.ਟੀ. ਸੈਂਟਰ ਅਤੇ ਟੈਸਟਿੰਗ ਸੇਵਾਵਾਂ ਦੇ ਮੁਕੰਮਲ ਠੱਪ ਹੋਣ ਦੀ ਸਿੱਧੀ ਜ਼ਿੰਮੇਵਾਰੀ ਸਿਹਤ ਵਿਭਾਗ, ਸੁਸਾਇਟੀ ਦੇ ਲਾਪਰਵਾਹ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਹੈਲਥ ਕਮਿਊਨਿਟੀ ਸੈਂਟਰ ਡੇਹਲੋਂ ਲਈ 586 ਲੱਖ ਰੁਪਏ ਦੀ ਗਰਾਂਟ ਜਾਰੀ ਅਗਲੀ ਖ਼ਬਰ ਬਿੱਟੂ ਨੇ ‘ ਆਪ ’ ਤੇ ਕਾਂਗਰਸ ਨੂੰ ਘੇਰਿਆ
Ad Position 24