ਜਲੰਧਰ ’ਚ ਮੁੱਖ ਮੰਤਰੀ ਦਾ ਵਿਰੋਧ 27 ਨੂੰ
ਲੁਧਿਆਣਾ, 23 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਕੁਮਾਰ ਭੁੰਬਕ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 18 ਨਵੇੰਬਰ 2022 ਨੂੰ ਸਕੀਮ ਹਬਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਲੁਧਿਆਣਾ, 23 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਕੁਮਾਰ ਭੁੰਬਕ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 18 ਨਵੇੰਬਰ 2022 ਨੂੰ ਸਕੀਮ ਹਬਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪਰ ਇਸਦੇ ਬਾਵਜੂਦ ਸਕੀਮ ਲਾਗੂ ਨਹੀ ਹੋਈ। ਆਗੂਆਂ ਨੇ ਐਲਾਨ ਕੀਤਾ ਕਿ ਇਸਦੇ ਵਿਰੋਧ ਵਿਚ 27 ਅਕਤੂਬਰ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਦਾ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜਗਤਾਰ ਸਿੰਘ ਰਾਜੋਆਣਾ, ਕੁਲਜਿੰਦਰ ਸਿੰਘ ਬੱਦੋਵਾਲ, ਰਾਕੇਸ਼ ਕੁਮਾਰ, ਹਰਮਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਮੌਜੂਦ ਸਨ।