23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹਲਕਾ ਦੱਖਣੀ ਦੇ ਸਾਰੇ ਵਾਰਡਾਂ ’ਚ ਸਫ਼ਾਈ ਮੁਹਿੰਮ ਚਲਾਈ ਜਾਵੇ ਅਤੇ ਓਵਰਫਲੋਅ ਸੀਵਰੇਜ ਦੀ ਸਮੱਸਿਆ ਦਾ ਕੀਤਾ ਜਾਵੇ ਹੱਲ -ਚੀਮਾ

ਲੁਧਿਆਣਾ 23 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਦੱਖਣੀ ਦੀਆਂ ਖਸਤਾ ਹਾਲ ਸੜਕਾਂ ਅਤੇ ਥਾਂ ਥਾਂ ਲੱਗੇ ਗੰਦਗੀ ਦੇ ਢੇਰਾਂ ਦਾ ਜ਼ਿਕਰ ਕਰਦਿਆਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ਼ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ ਦੀਵਾਲੀ ਦਾ ਪਵਿੱਤਰ ਤਿਉਹਾਰ ਨੇੜੇ ਆਉਂਦਿਆਂ ਹੀ ਲੋਕ ਆਪਣੇ ਘਰਾਂ ਦੀ ਸਫ਼ਾਈ ਕਰਨ ਵਿਚ ਲੱਗ ਜਾਂਦੇ ਹਨ, ਉਸੇ ਤਰ੍ਹਾਂ ਹਲਕਾ ਵਿਧਾਇਕ ਵਲੋਂ ਸਾਫ ਸਫਾਈ ਅਤੇ ਟੁੱਟੀਆਂ ਸੜਕਾਂ ਦੇ ਸੁਧਾਰ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਚਿੰਤਤ ਹੁੰਦਿਆਂ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਨੂੰ ਟੁੱਟੀਆਂ ਸੜਕਾਂ ਅਤੇ ਓਵਰਫਲੋਅ ਸੀਵਰੇਜ ਦੀ ਸਮੱਸਿਆ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।

Ad Position 21
No active advertisement
ਈਸ਼ਵਰਜੋਤ ਸਿੰਘ ਚੀਮਾ 24-10-2026
ਲੁਧਿਆਣਾ 23 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਦੱਖਣੀ ਦੀਆਂ ਖਸਤਾ ਹਾਲ ਸੜਕਾਂ ਅਤੇ ਥਾਂ ਥਾਂ ਲੱਗੇ ਗੰਦਗੀ ਦੇ ਢੇਰਾਂ ਦਾ ਜ਼ਿਕਰ ਕਰਦਿਆਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ਼ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ ਦੀਵਾਲੀ ਦਾ ਪਵਿੱਤਰ ਤਿਉਹਾਰ ਨੇੜੇ ਆਉਂਦਿਆਂ ਹੀ ਲੋਕ ਆਪਣੇ ਘਰਾਂ ਦੀ ਸਫ਼ਾਈ ਕਰਨ ਵਿਚ ਲੱਗ ਜਾਂਦੇ ਹਨ, ਉਸੇ ਤਰ੍ਹਾਂ ਹਲਕਾ ਵਿਧਾਇਕ ਵਲੋਂ ਸਾਫ ਸਫਾਈ ਅਤੇ ਟੁੱਟੀਆਂ ਸੜਕਾਂ ਦੇ ਸੁਧਾਰ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਚਿੰਤਤ ਹੁੰਦਿਆਂ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਨੂੰ ਟੁੱਟੀਆਂ ਸੜਕਾਂ ਅਤੇ ਓਵਰਫਲੋਅ ਸੀਵਰੇਜ ਦੀ ਸਮੱਸਿਆ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਵਗਦਾ ਸੀਵਰੇਜ ਦਾ ਗੰਦਾ ਪਾਣੀ ਅਤੇ ਕੂੜੇ ਦੇ ਢੇਰ ਸਰਕਾਰ ਤੇ ਪ੍ਰਸ਼ਾਸਨ ਦੇ ਦੀ ਲਾਪਰਵਾਹੀ ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਥਾਨਕ ਆਗੂ ਵਿਕਾਸ ਦੇ ਕੰਮਾਂ ਦੀ ਬਜਾਏ ਪੋਸਟਰਾਂ ਦੀ ਜੰਗ ਵਿੱਚ ਮਸ਼ਰੂਫ਼ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਟੋਏ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਦੇ ਹਨ ਅਤੇ ਹਾਦਸਿਆਂ ਦਾ ਖ਼ਤਰਾ ਵਧਾਉਂਦੇ ਹਨ। ਇਸ ਦੇ ਬਾਵਜੂਦ ਜੇਕਰ ਜ਼ਿੰਮੇਵਾਰ ਅਧਿਕਾਰੀ ਅਤੇ ਸਥਾਨਕ ਨੁਮਾਇੰਦੇ ਇਨ੍ਹਾਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੰਦੇ ਤਾਂ ਇਹ ਲੋਕਾਂ ਦੀਆਂ ਮੁਸ਼ਕਲਾਂ ਪ੍ਰਤੀ ਗੰਭੀਰ ਲਾਪਰਵਾਹੀ ਹੈ।ਉਨ੍ਹਾਂ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਹਲਕਾ ਦੱਖਣੀ ਦੇ ਸਾਰੇ ਵਾਰਡਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇ, ਓਵਰਫਲੋਅ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ, ਗੰਦਗੀ ਦੇ ਢੇਰ ਚੁਕਵਾਏ ਜਾਣ ਅਤੇ ਟੁੱਟੀਆਂ ਸੜਕਾਂ ਤੇ ਡੂੰਘੇ ਟੋਇਆਂ ਦੀ ਮੁਰੰਮਤ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਰੇਵਾਲ ਵਲੋਂ 41 ਲੱਖ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਅਲੌਕਿਕ ਕੀਰਤਨ ਸਮਾਗਮ
Ad Position 24