ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਪਾਇਲਟ ਨਾਲ ਕੀਤੀ ਮੁਲਾਕਾਤ
ਹੰਬੜਾਂ, 23 ਅਕਤੂਬਰ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ. ਸੀ.
ਹੰਬੜਾਂ, 23 ਅਕਤੂਬਰ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ.ਸੀ. ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ ਵਲੋਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਆਗਾਮੀ ਚੋਣਾਂ ਨੂੰ ਲੈ ਕੇ ਅਤੇ ਵਿਧਾਨ ਸਭਾ ਹਲਕਾ ਗਿੱਲ ’ਚ ਕਾਂਗਰਸ ਦੀ ਮਜ਼ਬੂਤੀ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ ਗਈ, ਇਸ ਦੌਰਾਨ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਸਰਗਰਮੀਆਂ, ਜੱਥੇਬੰਦੀ ਦੀ ਮਜ਼ਬੂਤੀ ਅਤੇ ਚੋਣ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਚਿਨ ਪਾਇਲਟ ਨੇ ਦਿਲਾਵਰ ਸਿੰਘ ਲਹਿਰਾ ਨੂੰ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਤੇ ਐੱਸ.ਸੀ. ਭਾਈਚਾਰੇ ਦੇ ਕਾਂਗਰਸੀ ਵਿੰਗ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਹੋਰ ਸਰਗਰਮੀ ਨਾਲ ਕੰਮ ਕਰਨ ਵਾਸਤੇ ਪ੍ਰੇਰਿਤ ਕੀਤਾ। ਚੇਅਰਮੈਨ ਲਹਿਰਾ ਨੇ ਦੱਸਿਆ ਕਿ ਸਚਿਨ ਪਾਇਲਟ ਨੇ ਕਾਂਗਰਸੀ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਸਰਕਾਰ ਦੀ ਹੁਣ ਤੱਕ ਦੀ ਮਾੜੀ ਕਾਰਗੁਜ਼ਾਰੀ ਨੂੰ ਲੋਕਾਂ ’ਚ ਲੈ ਕੇ ਜਾਣ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਲਈ ਹੁਣ ਤੋਂ ਹੀ ਯਤਨ ਤੇਜ਼ ਕਰਨ ਅਤੇ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਪਾਰਟੀ ਦੀ ਏਕਤਾ ਅਤੇ ਜੱਥੇਬੰਦਕ ਮਜ਼ਬੂਤੀ ਲਈ ਕੰਮ ਕਰਨ ਲਈ ਅੱਗੇ ਆਉਣ ਤਾਂ ਜੋ 2027 ’ਚ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਰਵਦੀਪ ਸਿੰਘ ਬਿੱਟੂ ਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।