24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

37 ਵੀਂ ਵਿਸ਼ਾਲ ਸ਼ੋਭਾ ਯਾਤਰਾ ’ ਚ ਸ਼ਾਮਿਲ ਹੋ ਕੇ ਸ਼ਹਿਰ ਵਾਸੀ ਭਗਵਾਨ ਵਾਲਮੀਕਿ ਦਾ ਅਸ਼ੀਰਵਾਦ ਪ੍ਰਾਪਤ ਕਰਨ - ਭਾਵਾਧਸ ਆਗੂ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ 37ਵੀਂ ਵਿਸ਼ਾਲ ਸ਼ੋਭਾ ਯਾਤਰਾ 25 ਅਕਤੂਬਰ ਨੂੰ ਸਥਾਨਕ ਦਰੇਸੀ ਦੇ ਖੁੱਲ੍ਹੇ ਮੈਦਾਨ ਵਿਚੋਂ ਕੱਢੀ ਜਾਵੇਗੀ ਅਤੇ ਸਮੂਹ ਲੁਧਿਆਣਾ ਵਾਸੀ ਇਸ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਕੇ ਭਗਵਾਨ ਵਾਲਮੀਕਿ ਜੀ ਦਾ ਆਸ਼ਰੀਵਾਦ ਪ੍ਰਾਪਤ ਕਰਨਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ, ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਅਤੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦ੍ਰਾਵਿੜ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 25-10-2026
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ 37ਵੀਂ ਵਿਸ਼ਾਲ ਸ਼ੋਭਾ ਯਾਤਰਾ 25 ਅਕਤੂਬਰ ਨੂੰ ਸਥਾਨਕ ਦਰੇਸੀ ਦੇ ਖੁੱਲ੍ਹੇ ਮੈਦਾਨ ਵਿਚੋਂ ਕੱਢੀ ਜਾਵੇਗੀ ਅਤੇ ਸਮੂਹ ਲੁਧਿਆਣਾ ਵਾਸੀ ਇਸ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਕੇ ਭਗਵਾਨ ਵਾਲਮੀਕਿ ਜੀ ਦਾ ਆਸ਼ਰੀਵਾਦ ਪ੍ਰਾਪਤ ਕਰਨਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ, ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਅਤੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦ੍ਰਾਵਿੜ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਹਨ ਅਤੇ ਉਨ੍ਹਾਂ ਨੇ ਮਹਾਂ ਰਮਾਇਣ ਦੀ ਰਚਨਾ ਸਮੁੱਚੀ ਮਾਨਵਤਾ ਲਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸ਼ੋਭਾ ਯਾਤਰਾ ਵਿਚ ਭਗਵਾਨ ਵਾਲਮੀਕਿ ਜੀ ਦੀ ਅਲੌਕਿਕ ਪ੍ਰਤਿਮਾ ਅਤੇ ਹੋਰ ਅਣਗਿਣਤ ਸੁੰਦਰ ਝਾਕੀਆਂ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਕਿਹਾ ਕਿ 37ਵੀਂ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਮੈਦਾਨ ਤੋਂ ਸ਼ੁਰੂ ਹੁੰਦੀ ਹੋਈ, ਪੁਰਾਣੀ ਸਬਜ਼ੀ ਮੰਡੀ, ਮੀਨਾ ਬਾਜ਼ਾਰ ਤੋ ਹੁੰਦੀ ਮਾਤਾ ਰਾਣੀ ਚੌਕ, ਘੰਟਾ ਕਰ ਤੋਂ ਚੌੜਾ ਬਾਜ਼ਾਰ ਗਿਰਜਾਘਰ 3 ਨੰਬਰ ਡਵੀਜ਼ਨ ਤੋ ਹੁੰਦੀ ਹੋਈ ਘਾਟੀ ਵਾਲਮੀਕਿ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸ਼ੋਭਾ ਯਾਤਰਾ ਵਿਚ ਰਸਤੇ ਵਿਚ ਸਮਾਜ ਦੇ ਹਰੇਕ ਵਰਗ ਵਲੋਂ ਭਰਵਾਂ ਸੁਆਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸ਼ੋਭਾ ਯਾਤਰਾ ਦੌਰਾਨ ਭਾਵਾਧਸ ਦੇ ਸਮੂਹ ਪਦ-ਅਧਿਕਾਰੀਆਂ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ ਤੇ ਸ਼ੋਭਾ ਯਾਤਰਾ ਵਿਚ ਅਨੁਸ਼ਾਸਨ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਸੰਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈ ਗਈਆਂ ਅਤੇ ਇਸ ਸੰਬੰਧੀ ਸਮੂਹ ਅਹੁਦੇਦਾਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਵਿਚ ਭਗਵਾਨ ਵਾਲਮੀਕਿ ਜੀ ਸੁੰਦਰ ਪਾਲਕੀ ਖਿੱਚ ਦਾ ਕੇਂਦਰ ਹੋਵੇਗੀ ਜਦੋਂ ਕਿ ਬੈਂਡ-ਵਾਜੇ, ਭਜਨ ਮੰਡਲੀਆਂ ਵੀ ਸ਼ੋਭਾ ਯਾਤਰਾ ਨੂੰ ਚਾਰ ਚੰਨ ਲਾਉਣਗੇ। ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਉਹ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ ਦੇ ਵਾਸੀਆਂ ਨੇ ਵਿਧਾਨ ਸਭਾ ਚੋਣ ਲਈ ਡਿਪਟੀ ਮੇਅਰ ਪ੍ਰਿੰਸ ਜੌਹਰ ’ਤੇ ਲਗਾਈ ਟੇਕ ਅਗਲੀ ਖ਼ਬਰ ਸਿੱਖ ਕੌਮ ਦੇ ਮਹਾਨ ਜਰਨੈਲ ਬ੍ਰਹਮ ਗਿਆਨੀ ਧੰਨ - ਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24