ਹਲਕਾ ਦੱਖਣੀ ਦੇ ਵਾਸੀਆਂ ਨੇ ਵਿਧਾਨ ਸਭਾ ਚੋਣ ਲਈ ਡਿਪਟੀ ਮੇਅਰ ਪ੍ਰਿੰਸ ਜੌਹਰ ’ਤੇ ਲਗਾਈ ਟੇਕ
ਡਾਬਾ/ਲੁਹਾਰਾ, 24 ਅਕਤੂਬਰ (ਕੁਲਵੰਤ ਸਿੰਘ ਸੱਪਲ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦੇ ਦਿਨ ਨਜ਼ਦੀਕ ਆ ਰਹੇ ਹਨ। ਉਸੇ ਰਫਤਾਰ ਨਾਲ ਵੱਖੋ ਵੱਖਰੀਆਂ ਸਿਆਸੀ ਪਾਰਟੀਆਂ ਤੋਂ ਚੋਣ ਲੜਨ ਦੇ ਚਾਹਵਾਨ ਸੱਜਣਾ ਨੇ ਆਪੋ ਆਪਣੇ ਤਰੀਕਿਆਂ ਨਾਲ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕੀਤਾ ਹੈ।
ਡ
ਡਿਪਟੀ ਮੇਅਰ ਪ੍ਰਿੰਸ ਜੋਹਰ
25-10-2026
ਡਾਬਾ/ਲੁਹਾਰਾ, 24 ਅਕਤੂਬਰ (ਕੁਲਵੰਤ ਸਿੰਘ ਸੱਪਲ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦੇ ਦਿਨ ਨਜ਼ਦੀਕ ਆ ਰਹੇ ਹਨ। ਉਸੇ ਰਫਤਾਰ ਨਾਲ ਵੱਖੋ ਵੱਖਰੀਆਂ ਸਿਆਸੀ ਪਾਰਟੀਆਂ ਤੋਂ ਚੋਣ ਲੜਨ ਦੇ ਚਾਹਵਾਨ ਸੱਜਣਾ ਨੇ ਆਪੋ ਆਪਣੇ ਤਰੀਕਿਆਂ ਨਾਲ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕੀਤਾ ਹੈ। ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਚਾਹਵਾਨਾਂ ਦੀ ਲੰਬੀ ਲਿਸਟ ਹੈ, ਉੱਥੇ ਹੀ ਹਲਕੇ ਦੇ ਵੋਟਰਾਂ ਅਤੇ ਆਪ ਦੇ ਬਹੁਗਿਣਤੀ ਵਰਕਰਾਂ ਦੇ ਦਿਲਾਂ ਵਿੱਚ ਇੱਕ ਨਵੀਂ ਆਸ ਤੇ ਅੰਗੜਾਈ ਜਨਮ ਲੈ ਰਹੀ ਹੈ ਕਿ ਨਗਰ ਨਿਗਮ ਲੁਧਿਆਣਾ ਦੇ ਡਿਪਟੀ ਮੇਅਰ ਪ੍ਰਿੰਸ ਜੋਹਰ ਆਮ ਆਦਮੀ ਪਾਰਟੀ ਤੋਂ ਚੋਣ ਲੜਨ। ਜੇਕਰ ਹਲਕਾ ਨਿਵਾਸੀਆਂ ਦੀ ਉਕਤ ਆਸ ਤੇ ਸਰਸਰੀ ਨਜ਼ਰ ਮਾਰੀ ਜਾਵੇ ਤਾਂ ਇਹ ਗੱਲ ਉਭਰ ਕੇ ਸਾਹਮਣੇ ਆਉਂਦੀ ਹੈ ਕਿ ਪ੍ਰਿੰਸ ਜੌਹਰ ਹਲਕੇ ਦੇ ਵਸਨੀਕ ਨਰਮ ਦਿਲ ਅਤੇ ਪਾਰਟੀ ਨੂੰ ਸਮਰਪਿਤ ਹੋ ਕੇ ਬਿਨਾਂ ਕਿਸੇ ਭੇਦ ਭਾਵ ਦੇ ਇਲਾਕੇ ਦੀਆਂ ਸਮੱਸਿਆਵਾਂ/ ਮੁਸ਼ਕਲਾਂ ਨੂੰ ਹੱਲ ਕਰਵਾਉਂਦੇ ਹੋਏ ਵਿਕਾਸ ਕੰਮਾਂ ਦੀ ਗੁਣਵੱਤਾ ਤੇ ਵਿਸ਼ੇਸ਼ ਧਿਆਨ ਦਿੰਦੇ ਹਨ। ਜਿਸ ਕਾਰਨ ਉਹ ਹਲਕੇ ਦੇ ਵੋਟਰਾਂ ਦੀ ਪਹਿਲੀ ਪਸੰਦ ਬਣ ਕੇ ਉਭਰ ਰਹੇ ਹਨ ਅਤੇ ਜੇਕਰ ਪਾਰਟੀ ਡਿਪਟੀ ਮੇਅਰ ਪ੍ਰਿੰਸ ਜੋਹਰ ਤੇ ਵਿਸ਼ਵਾਸ ਪ੍ਰਗਟ ਕਰਦੀ ਹੈ ਤਾਂ ਉਹ ਹੋਰਨਾ ਉਮੀਦਵਾਰਾਂ ਦੇ ਮੁਕਾਬਲੇ ਜਿੱਤ ਹਾਸਿਲ ਕਰਨ ਦੀ ਸਮਰੱਥਾ ਰੱਖਦੇ ਹਨ। ਇਸ ਸਬੰਧੀ ਜਦੋਂ ਡਿਪਟੀ ਮੇਅਰ ਪ੍ਰਿੰਸ ਜੋਹਰ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਮੈਂ ਪਾਰਟੀ ਦਾ ਵਫਾਦਾਰ ਸਿਪਾਹੀ ਹਾਂ, ਪਾਰਟੀ ਜੋ ਵੀ ਹੁਕਮ ਕਰੇਗੀ ਉਸ ਉੱਪਰ ਪੂਰੀ ਤਨਦੇਹੀ ਨਾਲ ਪਹਿਰਾ ਦਿੱਤਾ ਜਾਵੇਗਾ ਅਤੇ ਜੇਕਰ ਪਾਰਟੀ ਚਾਹੇਗੀ ਤਾਂ ਉਹ ਜਰੂਰ ਵਿਧਾਨ ਸਭਾ ਦੀ ਚੋਣ ਲੜਨਗੇ ਅਤੇ ਸ਼ੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।