ਪੁਲਿਸ ਨੇ ‘ ਆਪ੍ਰੇਸ਼ਨ ਕਾਸੋ ’ ਤਹਿਤ ਵੱਖ - ਵੱਖ ਇਲਾਕਿਆਂ ’ ਚ ਕੀਤੀ ਛਾਪੇਮਾਰੀ
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਆਪ੍ਰੇਸ਼ਨ ਕਾਸੋ ਤਹਿਤ ਵੱਖ-ਵੱਖ ਇਲਾਕਿਆਂ ਵਿਚ ਜਾਂਚ ਕੀਤੀ ਅਤੇ ਨਸ਼ੇ ਨਾਲ ਸਬੰਧਿਤ 50 ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ। ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜਿਆ ਜਾਵੇਗਾ, ਜਦ ਕਿ ਨਸ਼ਾ ਤਸਕਰੀ ’ਚ ਸ਼ਾਮਿਲ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਆਪ੍ਰੇਸ਼ਨ ਕਾਸੋ ਤਹਿਤ ਵੱਖ-ਵੱਖ ਇਲਾਕਿਆਂ ਵਿਚ ਜਾਂਚ ਕੀਤੀ ਅਤੇ ਨਸ਼ੇ ਨਾਲ ਸਬੰਧਿਤ 50 ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ। ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜਿਆ ਜਾਵੇਗਾ, ਜਦ ਕਿ ਨਸ਼ਾ ਤਸਕਰੀ ’ਚ ਸ਼ਾਮਿਲ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਪੁਲਿਸ ਨੇ ਆਪ੍ਰੇਸ਼ਨ ਕਾਸੋ ਤਹਿਤ ਨਸ਼ੇ ਦੇ ਹਾਟ ਸਪਾਟ ਇਲਾਕਿਆਂ ਵਜੋਂ ਜਾਣੇ ਜਾਂਦੇ ਵੱਖ-ਵੱਖ ਇਲਾਕਿਆਂ ਵਿਚ ਦਬਿਸ਼ ਦਿੱਤੀ। ਪੁਲਿਸ ਪਾਰਟੀ ਨਾਲ ਸਿਵਲ ਪ੍ਰਸ਼ਾਸਨ ਅਤੇ ਡਾਕਟਰੀ ਟੀਮਾਂ ਵੀ ਹਾਜ਼ਰ ਸਨ। ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਦੇ ਮੁਤਾਬਿਕ ਹਲਕਾ ਉਤਰੀ, ਪੂਰਬੀ ਤੇ ਕੇਂਦਰੀ ’ਚ ਨਸ਼ੇ ਦੀ ਜ਼ਿਆਦਾ ਵਿੱਕਰੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਇਲਾਕਿਆਂ ਵਿਚ ਛਾਪਾਮਾਰੀ ਕੀਤੀ। ਉਨ੍ਹਾਂ ਕਿਹ ਾ ਕਿ ਅਪ੍ਰੇਸ਼ਨ ਕਾਸੋ ਦਾ ਉਦੇਸ਼ ਨਸ਼ਾ ਤਸਕਰੀ ’ਚ ਸ਼ਾਮਿਲ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਅਤੇ ਨਸ਼ੇ ਦੀ ਗ੍ਰਿਫ਼ਤ ‘ਚ ਫਸੇ ਲੋਕਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ‘ਚ ਭੇਜਣਾ ਹੈ। ਉਨ੍ਹਾਂ ਦੱਸਿਆ ਕਿ ਕਈ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।