ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਹਰ ਵਰਗ ਨੂੰ ਨਿਰਾਸ਼ ਕੀਤਾ-ਬੈਂਸ
ਲੁਧਿਆਣਾ 24 ਅਕਤੂਬਰ( ਜਤਿੰਦਰ ਭੰਬੀ )-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਹਨਾਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਲੋਕਾਂ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਉਣ ਬਾਰੇ ਚਰਚਾ ਹੋਈ।
ਲੁਧਿਆਣਾ 24 ਅਕਤੂਬਰ( ਜਤਿੰਦਰ ਭੰਬੀ )-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਹਨਾਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਲੋਕਾਂ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਉਣ ਬਾਰੇ ਚਰਚਾ ਹੋਈ।ਬੈਂਸ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਮਹਿੰਗਾਈ ਨੇ ਆਮ ਪਰਿਵਾਰਾਂ ਦਾ ਬਜਟ ਵਿਗਾੜ ਦਿੱਤਾ ਹੈ, ਨੌਜਵਾਨ ਰੁਜ਼ਗਾਰ ਲਈ ਭਟਕ ਰਹੇ ਹਨ ਅਤੇ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ ਤੇ ਛੋਟੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਵੱਲ ਸਰਕਾਰ ਲੋੜੀਂਦਾ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰ ਵੱਡਾ ਫ਼ਰਕ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਬਿਹਤਰ ਸਹੂਲਤਾਂ, ਨੌਜਵਾਨਾਂ ਲਈ ਰੁਜ਼ਗਾਰ ਅਤੇ ਹਰ ਵਰਗ ਲਈ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਚਾਹੀਦਾ ਹੈ।ਮੀਟਿੰਗ ਦੇ ਅੰਤ ਵਿੱਚ ਬੈਂਸ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਿਆਰੀ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਬਲਦੇਵ ਸਿੰਘ ਪ੍ਰਧਾਨ ਬਲਾਕ ਪ੍ਰਧਾਨ ਬਲਜੀਤ ਸਿੰਘ ਮਾਨ ਬਲਾਕ ਪ੍ਰਧਾਨ ਦਵਿੰਦਰ ਸਿੰਘ ਬਾਂਸਲ ਮਨਜੀਤ ਸਿੰਘ ਸੈਣੀ ਬਲਾਕ ਪ੍ਰਧਾਨ ਟੋਨਾ ਸੰਧੂ ਟੋਨੀ ਅਰੋੜਾ ਐਡਵੋਕੇਟ ਗੁਰਜੋਤ ਸਿੰਘ ਗਿੱਲ ਰਜੇਸ਼ ਖੋਖਰ ਪਵਨਦੀਪ ਸਿੰਘ ਮਦਾਨ ਆਦੀ ਹਾਜਰ ਰਹੇ ।