24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸੰਪੰਨ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਯੋਜਿਤ ਮਹਾਨ ਦੋ ਰੋਜ਼ਾ ਗੁਰਮਤਿ ਸਮਾਗਮ ‘ਤੇਰੇ ਤੋਂ ਉਹਲੇ ਕਦੇ ਨਾ ਹੋਸਾ’ ਬੀਤੀ ਰਾਤ ਸੰਪੰਨ ਹੋਇਆ। ਇਸ ਤੋਂ ਪਹਿਲਾਂ ਦੂਜੇ ਦਿਨ ਦੇ ਸਮਾਗਮ ਦੀ ਆਰੰਭਤਾ ਦੀ ਅਰਦਾਸ ਭਾਈ ਬਲਜੀਤ ਸਿੰਘ ਅਰਦਾਸੀਏ ਸਿੰਘ (ਸੱਚਖੰਡ ਸ੍ਰੀ ਦਰਬਾਰ ਸਾਹਿਬ) ਅੰਮ੍ਰਿਤਸਰ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 25-10-2026
ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਯੋਜਿਤ ਮਹਾਨ ਦੋ ਰੋਜ਼ਾ ਗੁਰਮਤਿ ਸਮਾਗਮ ‘ਤੇਰੇ ਤੋਂ ਉਹਲੇ ਕਦੇ ਨਾ ਹੋਸਾ’ ਬੀਤੀ ਰਾਤ ਸੰਪੰਨ ਹੋਇਆ। ਇਸ ਤੋਂ ਪਹਿਲਾਂ ਦੂਜੇ ਦਿਨ ਦੇ ਸਮਾਗਮ ਦੀ ਆਰੰਭਤਾ ਦੀ ਅਰਦਾਸ ਭਾਈ ਬਲਜੀਤ ਸਿੰਘ ਅਰਦਾਸੀਏ ਸਿੰਘ (ਸੱਚਖੰਡ ਸ੍ਰੀ ਦਰਬਾਰ ਸਾਹਿਬ) ਅੰਮ੍ਰਿਤਸਰ ਨੇ ਕੀਤੀ। ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਿਮਰਨਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਰਨੈਲ ਸਿੰਘ ਕੁਹਾੜਕਾ, ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੇ ਭਾਈ ਗੁਰਮੇਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਉਥੇ ਨਾਲ ਹੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ( ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ) ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੀਵਨ ਫ਼ਲਸਫ਼ੇ ਤੇ ਸਿੱਖਿਆਵਾਂ ਦੇ ਉਪਰ ਖੋਜ ਭਰਪੂਰ ਚਾਨਣਾ ਪਾਇਆ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਤੇਜਿੰਦਰਪਾਲ ਸਿੰਘ, ਬਲਬੀਰ ਸਿੰਘ ਭਾਟੀਆ ਨੇ ਜਿੱਥੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ, ਉਥੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ (ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ) ਤੇ ਭਾਈ ਬਲਜੀਤ ਸਿੰਘ ਅਰਦਾਸੀਏ ਸਿੰਘ (ਸੱਚਖੰਡ ਸ੍ਰੀ ਦਰਬਾਰ ਸਾਹਿਬ) ਅੰਮ੍ਰਿਤਸਰ ਸਮੇਤ ਗੁਰੂ ਘਰ ਦੇ ਵਜ਼ੀਰਾਂ, ਸਰਬ ਰੋਗ ਕਾ ਅਉਖਦੁ ਨਾਮ ਮਿਸ਼ਨ ਟਰੱਸਟ ਦੇ ਪ੍ਰਮੁੱਖ ਅਹੁਦੇਦਾਰਾਂ ਅਤੇ ਸਮੂਹ ਕੀਰਤਨੀ ਜਥਿਆਂ ਦੇ ਮੈਂਬਰਾਂ ਨੂੰ ਜੈਕਾਰਿਆਂ ਦੀ ਗੂੰਜ ’ਚ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਸੇਠੀ, ਹਰਮੀਤ ਸਿੰਘ ਡੰਗ, ਹਰਵਿੰਦਰ ਸਿੰਘ ਕੋਹਲੀ, ਇੰਦਰਬੀਰ ਸਿੰਘ ਬੱਤਰਾ, ਮਨਿੰਦਰ ਸਿੰਘ ਆਹੂਜਾ, ਐਨ.ਐਸ. ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਰਣਜੀਤ ਸਿੰਘ ਖਾਲਸਾ, ਇੰਦਰਬੀਰ ਸਿੰਘ ਬੱਤਰਾ, ਭੁਪਿੰਦਰ ਸਿੰਘ ਅਰੋੜਾ, ਅਵਤਾਰ ਸਿੰਘ ਬੀਕੇ, ਦਾਨ ਸਿੰਘ, ਮਨਜੋਤ ਸਿੰਘ ਪਾਹਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੜਨ ਦੀ ਲੋੜ-ਜਾਖੜ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਗੋਲਕ ਵਿਚੋਂ ਪੈਸੇ ਚੋਰੀ ਕਰਨ ਦੇ ਮਾਮਲੇ ਵਿਚ ਦੋ ਮੁਲਜ਼ਮ ਗ੍ਰਿਫ਼ਤਾਰ
Ad Position 24