ਸਾਬਕਾ ਕੈਬਨਿਟ ਮੰਤਰੀ ਢਿੱਲੋਂ ਵਲੋਂ ਹਲਕਾ ਸਾਹਨੇਵਾਲ ਦੇ ਸਰਕਲ ਮੱਤੇਵਾੜਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਅਤੇ ਅਹੁਦੇਦਾਰਾਂ ਦਾ ਸਨਮਾਨ
ਭਾਮੀਆਂ ਕਲਾਂ/ਲੁਧਿਆਣਾ, 25 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮੰਗਲੀ ਟਾਂਡਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸਾਹਨੇਵਾਲ ਤੋਂ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਰਕਲ ਮੱਤੇਵਾੜਾ ਦੇ ਅਹੁਦੇਦਾਰਾਂ ਦੇ ਸਨਮਾਨ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਕਲ ਮੱਤੇਵਾੜਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਹੁਣ ਖੇਤਰੀ ਪਾਰਟੀ ਨੂੰ ਸੱਤਾ ਵਿਚ ਦੇਖਣਾ ਚਾਹੁੰਦੇ ਹਨ।
ਭਾਮੀਆਂ ਕਲਾਂ/ਲੁਧਿਆਣਾ, 25 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮੰਗਲੀ ਟਾਂਡਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸਾਹਨੇਵਾਲ ਤੋਂ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਰਕਲ ਮੱਤੇਵਾੜਾ ਦੇ ਅਹੁਦੇਦਾਰਾਂ ਦੇ ਸਨਮਾਨ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਕਲ ਮੱਤੇਵਾੜਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਹੁਣ ਖੇਤਰੀ ਪਾਰਟੀ ਨੂੰ ਸੱਤਾ ਵਿਚ ਦੇਖਣਾ ਚਾਹੁੰਦੇ ਹਨ। ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਘਰ-ਘਰ ਅਤੇ ਪਿੰਡ-ਪਿੰਡ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜਾਰੀ ਕੀਤੇ ਗਏ ਪੈਫਲੈਂਟ ਵੀ ਵੱਖ-ਵੱਖ ਪਿੰਡਾਂ ਤੋਂ ਆਏ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਵੰਡੇ ਗਏ। ਇਸ ਮੌਕੇ ਹਲਕਾ ਕੁਆਰਡੀਨੇਟਰ ਹਰਨੇਕ ਸਿੰਘ ਰਾਣਾ ਨੇ ਜਿੱਥੇ ਸਰਕਲ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੋਂ ਆਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਸਰਕਲ ਮੱਤੇਵਾੜਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਐਸ.ਜੀ.ਪੀ.ਸੀ. ਮੈਂਬਰ ਰਣਜੀਤ ਸਿੰਘ ਮੰਗਲੀ, ਪ੍ਰਧਾਨ ਸਰਬਜੀਤ ਸਿੰਘ ਸਾਬੀ, ਗੁਰਦੀਪ ਸਿੰਘ ਬਿੱਲਾ ਜੀਵਨਪੁਰ, ਸੁਖਦੇਵ ਸਿੰਘ ਜੀਵਨਪੁਰ, ਹੁਸਨ ਲਾਲ ਜੀਵਨਪੁਰ, ਯੂਥ ਆਗੂ ਗੁਰਵਿੰਦਰ ਸਿੰਘ ਰਾਣਾ, ਹਰਪ੍ਰੀਤ ਸਿੰਘ ਗੋਲਡੀ, ਬਲਦੇਵ ਸਿੰਘ ਬੂਥਗੜ੍ਹ, ਸੁਖਵਿੰਦਰ ਸਿੰਘ ਚੌਂਤਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।