ਲਾਇਸੰਸ ਨਹੀਂ , ਮੌਤ ਵੰਡ ਰਹੀ ਸਰਕਾਰ - ਪ੍ਰਵੀਨ ਬਾਂਸਲ
ਲੁਧਿਆਣਾ, 25 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਆਗੂ ਪ੍ਰਵੀਨ ਬਾਂਸਲ ਨੇ ਪੰਜਾਬ ਵਿਚ ਵੱਧ ਰਹੀਆਂ ਗੋਲਾਬਾਰੀ ਦੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜਨਮ ਦਿਨ ਦੀਆਂ ਪਾਰਟੀਆਂ, ਵਿਆਹਾਂ ਅਤੇ ਮਾਮੂਲੀ ਝਗੜਿਆਂ ਦੌਰਾਨ ਵੀ ਗੋਲੀਆਂ ਚੱਲਣੀਆਂ ਚਿੰਤਾਜਨਕ ਹੈ।
ਲੁਧਿਆਣਾ, 25 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਆਗੂ ਪ੍ਰਵੀਨ ਬਾਂਸਲ ਨੇ ਪੰਜਾਬ ਵਿਚ ਵੱਧ ਰਹੀਆਂ ਗੋਲਾਬਾਰੀ ਦੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜਨਮ ਦਿਨ ਦੀਆਂ ਪਾਰਟੀਆਂ, ਵਿਆਹਾਂ ਅਤੇ ਮਾਮੂਲੀ ਝਗੜਿਆਂ ਦੌਰਾਨ ਵੀ ਗੋਲੀਆਂ ਚੱਲਣੀਆਂ ਚਿੰਤਾਜਨਕ ਹੈ। ਬਾਂਸਲ ਨੇ ਹਥਿਆਰਾਂ ਦੇ ਨਵੇਂ ਲਾਇਸੰਸ ਜਾਰੀ ਕਰਨ ਤੋਂ ਪਹਿਲਾ ਸਖ਼ਤ ਪਿਛੋਕੜ ਜਾਂਚ,ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲਾਇਸੰਸ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।