ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਧਾਰਮਿਕ ਸਮਾਗਮ ਤਹਿਤ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਵਲੋਂ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ ਜੋਧੇਵਾਲ ਵਿਖੇ ਆਯੋਜਿਤ ਭਗਵਾਨ ਵਾਲਮੀਕਿ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਤੇ ਸਿੱਖਿਆਵਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।
ਕ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਗਲੇ ਲੱਗ ਕੇ ਸਵਾਗਤ ਕਰਦੇ ਹੋਏ ਚੇਅਰਮੈਨ ਵਿਜੈ ਦਾਨਵ। ਤਸਵੀਰ-ਸੇਵਕ ਸਿੰਘ
27-10-2026
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਧਾਰਮਿਕ ਸਮਾਗਮ ਤਹਿਤ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਵਲੋਂ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ ਜੋਧੇਵਾਲ ਵਿਖੇ ਆਯੋਜਿਤ ਭਗਵਾਨ ਵਾਲਮੀਕਿ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਤੇ ਸਿੱਖਿਆਵਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਪੂਰੇ ਸਮਾਗਮ ਦੌਰਾਨ ਧਾਰਮਿਕ ਉਤਸ਼ਾਹ ਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ੋਭਾ ਯਾਤਰਾ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਪੰਜਾਬ ਸਰਕਾਰ ਦੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਵੀ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਮੰਤਰੀ ਸੌਂਦ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੇ ਮਾਨਵ ਸਮਾਜ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਵਲੋਂ ਰਚਿਆ ਗਿਆ ਰਾਮਾਇਣ ਦਾ ਮਹਾਨ ਗ੍ਰੰਥ ਭਾਰਤੀ ਸਭਿਆਚਾਰ, ਮਰਿਆਦਾ, ਨੈਤਿਕਤਾ ਅਤੇ ਆਦਰਸ਼ ਜੀਵਨ ਕਦਰਾਂ-ਕੀਮਤਾਂ ਦਾ ਅਨਮੋਲ ਖ਼ਜ਼ਾਨਾ ਹੈ। ਭਗਵਾਨ ਵਾਲਮੀਕਿ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਸਮਾਜ ਨੂੰ ਸਦਾਚਾਰ, ਸਮਾਨਤਾ, ਭਾਈਚਾਰੇ ਅਤੇ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਕ ਹੈ। ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਮਾਜ ਵਿਚ ਪਿਆਰ, ਸਦਭਾਵਨਾ ਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਓ. ਐਸ. ਡੀ. ਕਰੁਣ ਅਰੋੜਾ, ਵਿਕਾਸ ਅਗਰਵਾਲ, ਲਵਲੇਸ਼ ਅਰੋੜਾ, ਪੀ. ਏ. ਮਹੇਸ਼ ਕੁਮਾਰ, ਆਮ ਆਦਮੀ ਪਾਰਟੀ ਦੇ ਯੂਥ ਆਗੂ ਕਰਨ ਵਰਮਾ ਸਮੇਤ ਹੋਰ ਪਾਰਟੀ ਵਰਕਰ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। ਸਾਰਿਆਂ ਨੇ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਦਿਆਂ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾਪੂਰਵਕ ਨਮਨ ਕੀਤਾ।