ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ
ਭਾਮੀਆਂ ਕਲਾਂ/ਲੁਧਿਆਣਾ, 26 ਅਕਤੂਬਰ (ਜਤਿੰਦਰ ਭੰਬੀ)-ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ ਤੇ ਡਾ.
ਭਾਮੀਆਂ ਕਲਾਂ/ਲੁਧਿਆਣਾ, 26 ਅਕਤੂਬਰ (ਜਤਿੰਦਰ ਭੰਬੀ)-ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ ਤੇ ਡਾ. ਧੰਨਰਾਜ ਬਲਾਕ ਖੇਤੀਬਾੜੀ ਅਫ਼ਸਰ ਮਾਂਗਟ ਦੀ ਅਗਵਾਈ ਹੇਠ ਸਕੀਮ ਦੇ ਕੰਪੋਨੈਂਟ ਅਧੀਨ ਪਿੰਡ ਮੰਗਲੀ ਟਾਂਡਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ। ਕੈਂਪ ਦੌਰਾਨ ਡਾ. ਧੰਨਰਾਜ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ ਕਰਵਾ ਕੇ, ਸਿਫ਼ਾਰਸ਼ ਅਨੁਸਾਰ ਖਾਦ ਦੀ ਵਰਤੋਂ ਕਰਨ ਲਈ ਕਿਹਾ ਅਤੇ ਕਿਸਾਨਾਂ ਨੂੰ ਝੋਨੇ ਤੇ ਕਣਕ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਏ. ਡੀ. ਓ. ਵਿਸ਼ਵਜੀਤ ਸਿੰਘ ਵਲੋਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ ਅਤੇ ਨਾਲ ਹੀ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਸੰਬੰਧੀ ਕਿਸਾਨ ਆਈ. ਡੀ. ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਬੀ. ਟੀ. ਐਮ. ਸੌਰਵ ਜੈਨ ਨੇ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜਸਪਾਲ ਸਿੰਘ ਵੀ ਹਾਜ਼ਰ ਸਨ।