27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ 27 ਅਕਤੂਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਮੁੱਖ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਭਾਈ ਜੋਬਨਪ੍ਰੀਤ ਸਿੰਘ ਆਲਮਗੀਰ ਸਾਹਿਬ ਵਾਲੇ, ਬੀਬੀ ਬਲਵਿੰਦਰ ਕੌਰ, ਇਸਤਰੀ ਸਤਿਸੰਗ ਸਭਾ ਸੁਖਮਨੀ ਸਾਹਿਬ ਜੀ ਦੇ ਪਾਠ, ਭਾਈ ਗੁਰਜੋਤ ਸਿੰਘ ਸ਼ਾਹਬਾਦ ਵਾਲੇ ਅਤੇ ਭਾਈ ਲਵਦੀਪ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਨਗੇ।

Ad Position 21
No active advertisement
ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ 27 ਅਕਤੂਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਮੁੱਖ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਭਾਈ ਜੋਬਨਪ੍ਰੀਤ ਸਿੰਘ ਆਲਮਗੀਰ ਸਾਹਿਬ ਵਾਲੇ, ਬੀਬੀ ਬਲਵਿੰਦਰ ਕੌਰ, ਇਸਤਰੀ ਸਤਿਸੰਗ ਸਭਾ ਸੁਖਮਨੀ ਸਾਹਿਬ ਜੀ ਦੇ ਪਾਠ, ਭਾਈ ਗੁਰਜੋਤ ਸਿੰਘ ਸ਼ਾਹਬਾਦ ਵਾਲੇ ਅਤੇ ਭਾਈ ਲਵਦੀਪ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਨਗੇ। ਜਦਕਿ ਸ਼ਾਮ ਦੇ ਸਮਾਗਮਾਂ ‘ਚ ਭਾਈ ਹਰਸਿਦਕ ਸਿੰਘ, ਭਾਈ ਜਸਵੰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਗੁਰਦੇਵ ਸਿੰਘ ਕੋਹਾੜਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸੰਗਤ ਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ‘ਚ ਹਾਜ਼ਰੀਆਂ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਾ। ਇਸ ਮੌਕੇ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਕੰਵਲਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਚਾਵਲਾ, ਜਸਵਿੰਦਰ ਸਿੰਘ ਸੇਠੀ, ਜਸਨੀਤ ਸਿੰਘ ਸਰਨਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਟੈਂਪੂ ਲੁੱਟ ਕੇ ਹੋਏ ਫ਼ਰਾਰ
Ad Position 24