ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ
ਭਾਮੀਆਂ ਕਲਾਂ, 26 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮੁੰਡੀਆਂ ਖ਼ੁਰਦ ਦੀ ਨੈਸ਼ਨਲ ਕਾਲੋਨੀ ਵਿਖੇ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਮੌਕੇ ਸੰਗਤਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਅਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਯਾਦ ਕੀਤਾ।
ਭਾਮੀਆਂ ਕਲਾਂ, 26 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮੁੰਡੀਆਂ ਖ਼ੁਰਦ ਦੀ ਨੈਸ਼ਨਲ ਕਾਲੋਨੀ ਵਿਖੇ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਮੌਕੇ ਸੰਗਤਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਅਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਯਾਦ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਕਿਸਾਨ ਮੋਰਚਾ ਦੇ ਬੁਲਾਰੇ ਸੋਹਣ ਸਿੰਘ ਢੋਲਣਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਨੇ ਮਹਾਨ ਮਹਾਂਕਾਵਿ ਰਾਮਾਇਣ ਦੀ ਰਚਨਾ ਕਰਕੇ ਭਾਰਤੀ ਸਾਹਿਤ ਅਤੇ ਸਭਿਆਚਾਰ ਨੂੰ ਅਮੁੱਲੀ ਦੇਣ ਦਿੱਤੀ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਚਾਈ, ਨੇਕੀ, ਸਮਾਨਤਾ ਅਤੇ ਮਨੁੱਖਤਾ ਦੀ ਸੇਵਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਆਗੂ ਮੈਡੀਕਲ ਸੈੱਲ ਦੇ ਕਨਵੀਨਰ ਸਚਿਨ ਸ਼ਰਮਾ, ਅਜੇਪਾਲ ਸਿੰਘ, ਮੋਨੂੰ ਟਾਂਗ, ਬਿੱਟੂ ਬਿਰਲਾ, ਸੁਮਨ ਟਾਂਗ, ਰਜੀਵ ਕੁਮਾਰ, ਸੂਰਜ ਭਾਨ ਠਾਕੁਰ, ਦੀਪਕ ਟਾਂਕ ਅਤੇ ਕੁਲਦੀਪ ਚੌਧਰੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਸ਼ੋਭਾ ਯਾਤਰਾ ਦੌਰਾਨ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।