ਵਕੀਲ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਔਰਤਾਂ ਸਮੇਤ 3 ਖ਼ਿਲਾਫ਼ ਕੇਸ ਦਰਜ
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਕੀਲ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਮਨਦੀਪ ਸਿੰਘ ਪੁੱਤਰ ਸਵ: ਖੁਸ਼ਇੰਦਰਜੀਤ ਸਿੰਘ ਵਾਸੀ ਦੁੱਗਰੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਓਮੈਕਸ ਫਲੈਟਾਂ ਵਿਚ ਰਹਿਣ ਵਾਲੇ ਪਰਨੀਤ ਪਰਭਾਕਰ, ਨਮਰਤਾ, ਮੁਕਤਾ ਪ੍ਰਭਾਕਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਕੀਲ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਮਨਦੀਪ ਸਿੰਘ ਪੁੱਤਰ ਸਵ: ਖੁਸ਼ਇੰਦਰਜੀਤ ਸਿੰਘ ਵਾਸੀ ਦੁੱਗਰੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਓਮੈਕਸ ਫਲੈਟਾਂ ਵਿਚ ਰਹਿਣ ਵਾਲੇ ਪਰਨੀਤ ਪਰਭਾਕਰ, ਨਮਰਤਾ, ਮੁਕਤਾ ਪ੍ਰਭਾਕਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ’ਤੇ ਉਸ ਨਾਲ 30 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਵਪਾਰ ਦੇ ਮਾਮਲੇ ’ਚ ਧੋਖਾਧੜੀ ਪੁਲਿਸ ਨੇ ਹਿਤੇਸ਼ ਕੁਮਾਰ ਜੈਨ ਵਾਸੀ ਜਨਪਥ ਅਸਟੇਟ ਦੀ ਸ਼ਿਕਾਇਤ ’ਤੇ ਸਤੀਸ਼ ਕੁਮਾਰ ਵਾਸੀ ਦੌਲਤ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ’ਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 46 ਲੱਖ, 44 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਡਾਕਘਰ ਦੇ ਏਜੰਟ ਖ਼ਿਲਾਫ਼ ਕੇਸ ਦਰਜ ਪੁਲਿਸ ਨੇ ਕੁਲਵੰਤ ਕੌਰ ਵਾਸੀ ਨਿਊ ਸ਼ਿਵਪੁਰੀ ਦੀ ਸ਼ਿਕਾਇਤ ’ਤੇ ਰੋਸ਼ਨ ਲਾਲ ਕਾਲੜਾ ਵਾਸੀ ਬਸਤੀ ਚੌਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਡਾਕਖ਼ਾਨੇ ਵਿਚ ਐਫ. ਡੀ. ਕਰਵਾਉਣ ਦਾ ਝਾਂਸਾ ਦਿੱਤਾ ਅਤੇ ਸਾਲ 1998 ਤੋਂ 20 12 ਤੱਕ ਹਰ ਮਹੀਨੇ ਕਿਸ਼ਤ ਲੈਂਦਾ ਰਿਹਾ, ਪਰ ਉਸ ਨੇ ਡਾਕਖ਼ਾਨੇ ਵਿਚ ਇਹ ਪੈਸੇ ਜਮਾ ਨਹੀਂ ਕਰਵਾਏ। ਪਤਾ ਲੱਗਣ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਪੁਲਿਸ ਨੇ ਸ਼ਸ਼ੀ ਕਪੂਰ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ਜਸਪਾਲ ਸਿੰਘ ਤੇ ਅਰੁਣ ਮੰਡਲ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀ ’ਤੇ ਜਾਇਦਾਦ ਦੇ ਮਾਮਲੇ ਵਿਚ 12 ਲੱਖ, 80 ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਸ਼ੀਲੀਆਂ ਗੋਲੀਆਂ ਤੇ ਗਾਂਜਾ ਬਰਾਮਦ ਪੁਲਿਸ ਨੇ ਅਭਿਸ਼ੇਕ ਸਿੰਘ ਵਾਸੀ ਤਾਜਪੁਰ ਰੋਡ ਤੇ ਮਨਪ੍ਰੀਤ ਸਿੰਘ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ 340 ਨਸ਼ੀਲੀਆਂ ਗੋਲੀਆਂ ਤੇ 60 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਗੁਰਪ੍ਰੀਤ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਹਿਮਾਂਯੂਪੁਰਾ ਦੀ ਸ਼ਿਕਾਇਤ ’ਤੇ ਕਮਲਜੀਤ ਸਿੰਘ, ਰਿੰਕੂ, ਹਰਜੀਤ ਕੌਰ ਤੇ ਪਰਨੀਤ ਸਿੰਘ ਵਾਸੀ ਪਿੰਡ ਹੁਮਾਂਯੂਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ’ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ। ਪਤਨੀ ਦੀ ਕੁੱਟਮਾਰ ਪੁਲਿਸ ਨੇ ਵਿੰਕਲ ਵਰਮਾ ਪਤਨੀ ਰਿਤੇਸ਼ ਸ਼ਰਮਾ ਵਾਸੀ ਜੱਸੀਆਂ ਰੋਡ ਦੀ ਸ਼ਿਕਾਇਤ ’ਤੇ ਉਸਦੇ ਪਤੀ ਰਿਤੇਸ਼ ਸ਼ਰਮਾ, ਨਵਨੀਤ, ਦੀਪਕ, ਰਣਜੀਤ, ਸੋਨੀਆ ਅਤੇ ਅਜੇ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦਾ ਵਿਆਹ ਪਿਛਲੇ ਸਾਲ ਨਵੰਬਰ ਮਹੀਨੇ ਵਿਚ ਹੋਇਆ ਸੀ। ਵਿਆਹ ਤੋਂ ਬਾਅਦ ਕਥਿਤ ਦੋਸ਼ੀ ਉਸ ਨੂੰ ਦਾਜ ਖ਼ਾਤਰ ਪ੍ਰੇਸ਼ਾਨ ਕਰਨ ਲੱਗ ਪਏ ਅਤੇ ਬੀਤੇ ਦਿਨ ਮੰਗ ਪੂਰੀ ਨਾ ਹੋਣ ’ਤੇ ਉਨ੍ਹਾਂ ਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਘਰੋਂ ਬਾਹਰ ਕੱਢ ਦਿੱਤਾ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ’ਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।