27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਇਯਾਲੀ/ਥਰੀਕੇ, 26 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਕੱਤਕ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ। ਸੰਗਤਾਂ ਸਵੇਰੇ ਤੜਕਸਾਰ ਤੋਂ ਹੀ ਗੁਰੂ ਘਰ ਵਿਖੇ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਸ਼ਾਮ ਤੱਕ ਦਰਬਾਰ ਹਾਲ ਅੰਦਰ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਜਾਪ ਕਰਕੇ ਆਪਣਾ ਜੀਵਨ ਸਫਲਾ ਕੀਤਾ।

Ad Position 21
No active advertisement
ਅਜੀਤ ਡੈਸਕ 27-10-2026
ਇਯਾਲੀ/ਥਰੀਕੇ, 26 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਕੱਤਕ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ। ਸੰਗਤਾਂ ਸਵੇਰੇ ਤੜਕਸਾਰ ਤੋਂ ਹੀ ਗੁਰੂ ਘਰ ਵਿਖੇ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਸ਼ਾਮ ਤੱਕ ਦਰਬਾਰ ਹਾਲ ਅੰਦਰ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਜਾਪ ਕਰਕੇ ਆਪਣਾ ਜੀਵਨ ਸਫਲਾ ਕੀਤਾ। ਇਸ ਮੌਕੇ ਸੁਆਮੀ ਸੰਤ ਰਾਮਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਦਿਆਂ ਕਿਹਾ ਕਿ ਗੁਰਮਤਿ ਵਿਚ ਸਤਿਸੰਗਤ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ ਹੈ। ਸਤਸੰਗਤ ਵਿਚ ਗੁਰੂ ਉਪਦੇਸ਼ ਸੁਣਨ ਨਾਲ ਭਰਮ ਅਤੇ ਗਿਆਨ ਰੂਪੀ ਕਪਾਟ ਖੁੱਲ੍ਹ ਜਾਂਦੇ ਹਨ। ਇਸ ਮੌਕੇ ਸੰਤ ਪਰਮਜੋਤ ਸਿੰਘ, ਭਾਈ ਸੁਖਦੇਵ ਸਿੰਘ, ਨਵਯੁਗ ਸਿੰਘ, ਪ੍ਰਧਾਨ ਅਜੈਬ ਸਿੰਘ, ਤਜਿੰਦਰ ਸਿੰਘ, ਬੂਟਾ ਸਿੰਘ ਹੈੱਡ ਗ੍ਰੰਥੀ, ਗੁਰਪ੍ਰੀਤ ਸਿੰਘ ਬੱਧਨੀ, ਹਰਪ੍ਰੀਤ ਸਿੰਘ ਹੈੱਡ ਗ੍ਰੰਥੀ, ਸ਼ਿੰਗਾਰਾ ਸਿੰਘ, ਜੋਗਿੰਦਰ ਸਿੰਘ, ਤੇਜਿੰਦਰ ਸਿੰਘ, ਬਹਾਦਰ ਸਿੰਘ, ਦਵਿੰਦਰ ਸਿੰਘ ਬਰਾੜ, ਮਨਜੀਤ ਸਿੰਘ, ਹਰਮਨ ਸਿੰਘ, ਅੱਛਰ ਸਿੰਘ, ਲਖਵੀਰ ਸਿੰਘ, ਮੋਹਿਤ, ਪ੍ਰੀਤਮ ਸਿੰਘ, ਕੁਲਵੰਤ ਸਿੰਘ, ਵਿਜੇ ਕੁਮਾਰ, ਬੂਟਾ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਮੇਜਰ ਸਿੰਘ, ਹਰਜੀਤ ਸਿੰਘ ਅਖਾੜਾ, ਗੁਰਪ੍ਰੀਤ ਸਿੰਘ, ਸੂਕਸ਼ਮ, ਰਮਨ ਬਾੜੇਵਾਲ, ਜਗਤਾਰ ਸਿੰਘ, ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ - ਪਾਲਾ ਢੰਡਾਰੀ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਇਆ ਪਾਵਨ ਸਤਿਸੰਗ ਸਮਾਗਮ
Ad Position 24