27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਤੀਜਾ ਐਲਾਨਣ ਮਗਰੋਂ ਵੀ ਜੂਨੀਅਰ ਇੰਜੀਨੀਅਰਾਂ ਦੀ ਵਿਭਾਗੀ ਪ੍ਰੀਖਿਆ ਵਿਵਾਦਾਂ ’ ਚ

ਲੁਧਿਆਣਾ, 26 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਜੂਨੀਅਰ ਇੰਜੀਨੀਅਰਾਂ ਦੀ ਵਿਭਾਗੀ ਪ੍ਰੀਖਿਆ ਦਾ ਨਤੀਜਾ ਜਾਰੀ ਹੋਣ ਤੋ ਬਾਅਦ ਵੀ ਪ੍ਰੀਖਿਆ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਪ੍ਰੀਖਿਆ ਵਿਚ ਭਾਗ ਲੈਣ ਵਾਲੇ ਕਰਮਚਾਰੀਆਂ ਨੇ ਕਥਿਤ ਗੜਬੜਾਂ ਦੀ ਨਿਰਪੱਖ ਜਾਂਚ ਕਰਵਾਉਣ, ਵਿਵਾਦਿਤ ਪ੍ਰੀਖਿਆ ਨੂੰ ਰੱਦ ਕਰਨ ਤੇ ਮੁੜ ਪ੍ਰੀਖਿਆ ਕਰਵਾਉਣ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਜੂਨੀਅਰ ਇੰਜੀਨੀਅਰਾਂ ਦੀ ਵਿਭਾਗੀ ਪ੍ਰੀਖਿਆ ਦਾ ਨਤੀਜਾ ਜਾਰੀ ਹੋਣ ਤੋ ਬਾਅਦ ਵੀ ਪ੍ਰੀਖਿਆ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਪ੍ਰੀਖਿਆ ਵਿਚ ਭਾਗ ਲੈਣ ਵਾਲੇ ਕਰਮਚਾਰੀਆਂ ਨੇ ਕਥਿਤ ਗੜਬੜਾਂ ਦੀ ਨਿਰਪੱਖ ਜਾਂਚ ਕਰਵਾਉਣ, ਵਿਵਾਦਿਤ ਪ੍ਰੀਖਿਆ ਨੂੰ ਰੱਦ ਕਰਨ ਤੇ ਮੁੜ ਪ੍ਰੀਖਿਆ ਕਰਵਾਉਣ ਦੀ ਮੰਗ ਕੀਤੀ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਸੁਤੰਤਰ ਪੁਸ਼ਟੀ ਹਾਲੇ ਨਹੀਂ ਹੋਈ। ਕਰਮਚਾਰੀਆਂ ਵਲੋਂ ਪ੍ਰੀਖਿਆ ਕੇਂਦਰਾਂ ਦੀ ਪੂਰੀ ਵੀਡੀਓ ਰਿਕਾਰਡਿੰਗ, ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਹੁਕਮਾਂ , ਹਾਜ਼ਰੀ ਰਿਕਾਰਡ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਤੇ ਉਤਰ ਪੱਤਰੀਆਂ ਦੀ ਜਾਂਚ ਨਾਲ ਸੰਬੰਧਿਤ ਦਸਤਾਵੇਜ਼ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਸਾਰੇ ਰਿਕਾਰਡ ਦੀ ਸੁਤੰਤਰ ਜਾਂਚ ਨਹੀਂ ਹੁੰਦੀ, ਨਤੀਜੇ ਦੀ ਭਰੋਸੇਯੋਗਤਾ ਬਾਰੇ ਉਠੇ ਸਵਾਲਾਂ ਦਾ ਨਿਪਟਾਰਾ ਨਹੀਂ ਹੋ ਸਕਦਾ। ਇਸ ਸੰਬੰਧੀ ਵਿਭਾਗ ਦੇ ਮੁੱਖ ਦਫ਼ਤਰ ਵਲੋਂ 7 ਅਕਤੂਬਰ, 2026 ਨੂੰ ਜਾਰੀ ਕੀਤੇ ਗਏ ਦਸਤਾਵੇਜ਼ ਸਾਹਮਣੇ ਆਏ ਹਨ, ਜੋ ਕਿ ਆਰ. ਟੀ. ਆਈ. ਐਕਟ 2005 ਤਹਿਤ ਮੰਗੀ ਗਈ ਜਾਣਕਾਰੀ ਨਾਲ ਸੰਬੰਧਿਤ ਦੱਸੇ ਜਾਂਦੇ ਹਨ। ਪੱਤਰਾਂ ਵਿਚ ਮਾਮਲੇ ਨੂੰ ਸੰਬੰਧਿਤ ਅਧਿਕਾਰੀਆਂ ਕੋਲ ਅਗਲੀ ਲੋੜੀਂਦੀ ਕਾਰਵਾਈ ਲਈ ਭੇਜੇ ਜਾਣ ਦਾ ਜ਼ਿਕਰ ਹੈ। ਮਾਮਲੇ ਨਾਲ ਜੁੜੇ ਕਰਮਚਾਰੀਆਂ ਨੇ ਮੰਗ ਕੀਤੀ ਹੈ ਕਿ ਵਿਭਾਗ ਇਹ ਸਪੱਸ਼ਟ ਕਰੇ ਕੀ ਪ੍ਰੀਖਿਆ ਕੇਂਦਰਾਂ ਤੇ ਨਿਗਰਾਨੀ ਲਈ ਕਿਹੜੇ ਅਧਿਕਾਰੀ ਤਾਇਨਾਤ ਸਨ। ਵੀਡੀਓਗ੍ਰਾਫੀ ਕਿਹੜੇ ਉਪਕਰਨਾਂ ਰਾਹੀਂ ਕੀਤੀ ਗਈ। ਰਿਕਾਰਡ ਕਿੱਥੇ ਸੰਭਾਲਿਆ ਗਿਆ ਤੇ ਕੀ ਉਸਦੀ ਪੂਰੀ ਕਾਪੀ ਸੁਰੱਖਿਅਤ ਹੈ। ਇਸ ਤੋਂ ਇਲਾਵਾ, ਉਤਰ ਪੱਤਰੀਆਂ ਦੀ ਜਾਂਚ ਲਈ ਅਪਣਾਈ ਗਈ ਪ੍ਰਕਿਰਿਆ, ਮੁਲਾਂਕਣ ਕਰਨ ਵਾਲੇ ਅਧਿਕਾਰੀਆਂ ਦੀ ਨਿਯੁਕਤੀ ਅਤੇ ਨਤੀਜਾ ਤਿਆਰ ਕਰਨ ਦੀ ਵਿਧੀ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ। ਕਰਮਚਾਰੀਆਂ ਦਾ ਦੋਸ਼ ਹੈ ਕਿ ਜੇਕਰ ਪ੍ਰੀਖਿਆ ਪ੍ਰਕਿਰਿਆ ਵਿਚ ਨਿਯਮਾਂ ਦੀ ਉਲੰਘਣਾ ਜਾ ਕਿਸੇ ਕਿਸਮ ਦੀ ਬੇਨਿਯਮਤਾ ਸਾਹਮਣੇ ਆਉਂਦੀ ਹੈ ਤਾਂ ਨਤੀਜਾ ਰੱਦ ਕਰਕੇ ਸਾਰੇ ਯੋਗ ਉਮੀਦਵਾਰਾਂ ਲਈ ਨਿਰਪੱਖ ਮਾਹੌਲ ਵਿਚ ਮੁੜ ਪ੍ਰੀਖਿਆ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਾਂਚ ਦੌਰਾਨ ਕਿਸੇ ਵੀ ਉਮੀਦਵਾਰ ਨਾਲ ਪੱਖਪਾਤ ਨਾ ਹੋਵੇ ਅਤੇ ਸਾਰੇ ਫ਼ੈਸਲੇ ਲਿਖਤੀ ਰੂਪ ਵਿਚ ਜਾਰੀ ਕੀਤੇ ਜਾਣ। ਹੁਣ ਸਾਰੀਆਂ ਨਜ਼ਰਾਂ ਵਿਭਾਗ ਵਲੋਂ ਦਿੱਤੇ ਜਾਣ ਵਾਲੇ ਸਪਸ਼ਟੀਕਰਨ, ਆਰ. ਟੀ. ਆਈ. ਰਾਹੀਂ ਮੰਗੀ ਗਈ ਜਾਣਕਾਰੀ ਅਤੇ ਪ੍ਰੀਖਿਆ ਰਿਕਾਰਡ ਦੀ ਸੰਭਾਵਿਤ ਜਾਂਚ ਤੇ ਟਿੱਕੀਆਂ ਹੋਈਆਂ ਹਨ। ਕਰਮਚਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਪਾਰਦਰਸ਼ੀ ਜਾਂਚ ਨਾ ਹੋਣ ਦੀ ਸੂਰਤ ਵਿਚ ਉਹ ਪ੍ਰੀਖਿਆ ਰੱਦ ਕਰਕੇ ਮੁੜ ਕਰਵਾਉਣ ਦੀ ਮੰਗ ਨੂੰ ਹੋਰ ਮਜ਼ਬੂਤੀ ਨਾਲ ਚੁੱਕਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਨਸ਼ਾ ਵੇਚਣ ਵਾਲਿਆਂ ’ਤੇ ਹੋਵੇ ਸਖ਼ਤ ਕਾਰਵਾਈ-ਸ਼ਾਹੀ ਇਮਾਮ ਅਗਲੀ ਖ਼ਬਰ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ
Ad Position 24