ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਚਾਰ ਰੋਜ਼ਾ ਸਮਾਗਮ
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਚੱਲ ਰਹੇ ਚਾਰ ਰੋਜ਼ਾ ਧਾਰਮਿਕ ਸਮਾਗਮਾਂ ਦੇ ਦੂਜੇ ਦਿਨ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ) ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਰਿਆਜ਼ ਦੇ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਚੱਲ ਰਹੇ ਚਾਰ ਰੋਜ਼ਾ ਧਾਰਮਿਕ ਸਮਾਗਮਾਂ ਦੇ ਦੂਜੇ ਦਿਨ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ) ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਰਿਆਜ਼ ਦੇ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਦੌਰਾਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਸਾਹਿਬ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਤੇ ਪੂਰਨਿਆਂ ‘ਤੇ ਚੱਲ ਕੇ ਜੀਵਨ ਸਫਲਾ ਕਰਨ ਦਾ ਸੁਨੇਹਾ ਦਿੱਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਜਥੇ ਨੇ ਵੀ ਸੰਗਤਾਂ ਨੂੰ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਗੁਰ-ਇਤਿਹਾਸ ਤੇ ਪ੍ਰਭੂ ਜਸ ਨਾਲ ਜੋੜਿਆ। ਸਮਾਪਤੀ ‘ਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸੰਗਤਾਂ ‘ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਯਸ਼ਪਾਲ ਸਿੰਘ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਬਲਵੀਰ ਸਿੰਘ, ਕੁਲਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਸਰਬਜੀਤ ਸਿੰਘ ਝੱਗੜ, ਜਗਮੋਹਨ ਸਿੰਘ, ਵਰਿੰਦਰ ਮੋਹਨ ਸਿੰਘ, ਰਘਵੀਰ ਸਿੰਘ, ਕਿਰਪਾਲ ਸਿੰਘ ਕਾਲੜਾ, ਬਲਵੀਰ ਸਿੰਘ ਜੋੜਾ ਘਰ ਵਾਲੇ ਆਦਿ ਸਮਾਗਮਾਂ ਵਿਚ ਹਾਜ਼ਰ ਸਨ।