26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਲੁਧਿਆਣਾ, 26 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਵਿਸਥਾਰੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਗੁਰਨਾਮ ਸਿੰਘ ਵਿਰਕ ਅਤੇ ਸਤੀਸ਼ ਰਾਣਾ ਦੀ ਪ੍ਰਧਾਨਗੀ ‘ਚ ਕੀਤੀ ਗਈ। ਇਸ ਮੀਟਿੰਗ ਵਿਚ ਜਿੱਥੇ ਪੰਜਾਬ ਸਰਕਾਰ ਖਿਲਾਫ ਵੱਡੇ ਸੰਘਰਸ਼ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਵਿਸਥਾਰੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਗੁਰਨਾਮ ਸਿੰਘ ਵਿਰਕ ਅਤੇ ਸਤੀਸ਼ ਰਾਣਾ ਦੀ ਪ੍ਰਧਾਨਗੀ ‘ਚ ਕੀਤੀ ਗਈ। ਇਸ ਮੀਟਿੰਗ ਵਿਚ ਜਿੱਥੇ ਪੰਜਾਬ ਸਰਕਾਰ ਖਿਲਾਫ ਵੱਡੇ ਸੰਘਰਸ਼ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ। ਤਾਲਮੇਲ ਕਮੇਟੀ ਦੇ ਆਗੂਆਂ ਭਜਨ ਸਿੰਘ ਗਿੱਲ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾਂ, ਸੁਸ਼ੀਲ ਕੁਮਾਰ ਫੌਜੀ, ਜਰਮਨਜੀਤ ਸਿੰਘ, ਤਰਸੇਮ ਸਿੰਘ ਭੱਠਲ, ਮਨਜੀਤ ਸਿੰਘ ਰੰਧਾਵਾ, ਕਰਮ ਸਿੰਘ ਧਨੋਆ, ਧਨਵੰਤ ਸਿੰਘ ਭੱਠਲ, ਸਾਹਿਲ ਸ਼ਰਮਾਂ, ਗਗਨਦੀਪ ਭੁੱਲਰ, ਕੁਲਬੀਰ ਸਿੰਘ ਮੋਗਾ, ਹਰਜਿੰਦਰਪਾਲ ਸਿੰਘ ਪੰਨੂ, ਮਨਜੀਤ ਸਿੰਘ ਬਾਸਰਕੇ, ਡਾ. ਐੱਨ.ਕੇ. ਕਲਸੀ, ਕੁਲਵਿੰਦਰ ਸਿੰਘ ਢਿੱਲੋਂ, ਪਰਗਟਜੀਤ ਕਿਸ਼ਨਪੁਰਾ, ਮਨਦੀਪ ਸਿੰਘ ਸਿੱਧੂ ਆਦਿ ਨੇ ਆਖਿਆ ਕਿ ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਹੱਲ ਨਾ ਕੀਤੇ ਜਾਣ ਦੇ ਰੋਸ ਵਿੱਚ 13 ਤੋਂ 19 ਨਵੰਬਰ ਤੱਕ ਚੰਡੀਗੜ੍ਹ ਵਿਖੇ ਇੱਕ ਹਫ਼ਤੇ ਦਾ ਮੋਰਚਾ ਲਗਾਉਣ, ਮੋਰਚੇ ਦੀ ਤਿਆਰੀ ਲਈ 29 ਤੇ 30 ਅਕਤੂਬਰ ਨੂੰ ਜ਼ਿਲਾ ਪੱਧਰੀ ਮੀਟਿੰਗਾਂ ਕਰਨ, 1 ਤੋਂ 5 ਦਸੰਬਰ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਪੁਤਲੇ ਫੂਕਣ, 6 ਦਸੰਬਰ ਨੂੰ ਇਹਨਾਂ ਵਿਧਾਇਕਾਂ ਦੀਆਂ ਅਸਥੀਆਂ ਬੁੱਢੇ ਨਾਲੇ ਵਿੱਚ ਜਲ ਪ੍ਰਵਾਹ ਕਰਨ ਅਤੇ 13 ਦਸੰਬਰ ਨੂੰ ਪੰਜਾਬ ਸਰਕਾਰ ਖਿਲਾਫ਼ ਵਿਸ਼ਾਲ ਮਨੁੱਖੀ ਚੈਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਦਿਗਵਿਜੇ ਪਾਲ ਸ਼ਰਮਾ, ਹਰਚਰਨ ਸਿੰਘ, ਕੁਲਦੀਪ ਖੰਨਾ, ਮਨਪ੍ਰੀਤ ਸਿੰਘ, ਜਗਦੀਸ਼ ਚਾਹਲ, ਅਮਿਤ ਕਟੋਚ, ਸੁਰਜੀਤ ਗਗੜਾ, ਰਾਧੇ ਸ਼ਿਆਮ, ਰਘਬੀਰ ਸਿੰਘ ਬਡਵਾਲ, ਕਰਮਜੀਤ ਬੀਹਲਾ, ਸੰਦੀਪ ਗਿੱਲ, ਗੁਰਜੰਟ ਸਿੰਘ ਵਾਲੀਆ, ਅਮਿਤ ਅਰੋੜਾ, ਬੋਬਿੰਦਰ ਸਿੰਘ , ਸ਼ਮਸ਼ੇਰ ਸਿੰਘ, ਪਰਮਵੀਰ ਪਟਿਆਲਾ, ਸੰਦੀਪ ਭਵੰਕ, ਤੇਜਿੰਦਰ ਨੰਗਲ , ਸੰਜੀਵ ਭਾਰਗਵ, ਸੁਨੀਲ ਕੁਮਾਰ, ਕੁਲਦੀਪ ਦੌੜਕਾ, ਰਣਦੀਪ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਖਿਲਾਫ਼ ਉਲੀਕੇ ਭਵਿੱਖੀ ਪ੍ਰੋਗਰਾਮਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 41 ਵੀਂ ਯੂਥ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਅੱਜ ਤੋਂ ਅਗਲੀ ਖ਼ਬਰ ਡਾ . ਏ . ਪੀ . ਜੇ . ਅਬਦੁਲ ਕਲਾਮ ਦੀ ਜੈਅੰਤੀ ’ ਤੇ ਵਿਗਿਆਨਕ ਪ੍ਰਸ਼ਨੋਤਰੀ ਕਰਵਾਈ
Ad Position 24