27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸ਼ੁਰੂ ਕੀਤੀ ਗਈ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ

ਲੁਧਿਆਣਾ, 27 ਅਕਤੂਬਰ (ਜਤਿੰਦਰ ਭੰਬੀ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸ਼ੁਰੂ ਕੀਤੀ ਗਈ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਸ਼ਹਿਰੀ ਪ੍ਰਧਾਨ ਸੰਜੇ ਤਲਵਾੜ ਅਤੇ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਰੋਡ ਸਥਿਤ ਸਰਕਟ ਹਾਊਸ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸੀਨੀਅਰ ਲੀਡਰਸ਼ਿਪ, ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਭੇਜੀ ਗਈ ਆਬਜ਼ਰਵਰ ਅੰਮ੍ਰਿਤਾ ਧਵਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿ-ਇੰਚਾਰਜ ਰਵਿੰਦਰ ਦਲਵੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 28-10-2026
ਲੁਧਿਆਣਾ, 27 ਅਕਤੂਬਰ (ਜਤਿੰਦਰ ਭੰਬੀ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸ਼ੁਰੂ ਕੀਤੀ ਗਈ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਸ਼ਹਿਰੀ ਪ੍ਰਧਾਨ ਸੰਜੇ ਤਲਵਾੜ ਅਤੇ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਰੋਡ ਸਥਿਤ ਸਰਕਟ ਹਾਊਸ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸੀਨੀਅਰ ਲੀਡਰਸ਼ਿਪ, ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਭੇਜੀ ਗਈ ਆਬਜ਼ਰਵਰ ਅੰਮ੍ਰਿਤਾ ਧਵਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿ-ਇੰਚਾਰਜ ਰਵਿੰਦਰ ਦਲਵੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਬਜ਼ਰਵਰ ਅੰਮ੍ਰਿਤਾ ਧਵਨ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਆਲ ਇੰਡੀਆ ਕਾਂਗਰਸ ਵਲੋਂ ਸ਼ੁਰੂ ਕੀਤੀ ਗਈ ਇਸ ਲੜਾਈ ਵਿਚ ਹਰ ਇਕ ਵਿਅਕਤੀ ਨੂੰ ਇਸ ਲੜਾਈ ਦਾ ਹਿੱਸਾ ਬਣਨਾ ਚਾਹੀਦਾ ਹੈ, ਕਿਉਂਕਿ ਕਾਂਗਰਸ ਵਲੋਂ ਦੇਸ਼ ਦੇ ਹਰ ਇਕ ਨਾਗਰਿਕ ਦੇ ਅਧਿਕਾਰ ਦੀ ਲੜਾਈ ਲੜੀ ਜਾ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿ-ਇੰਚਾਰਜ ਰਵਿੰਦਰ ਦਲਵੀ ਨੇ ‘ਵੋਟ ਬਚਾਓ, ਦੇਸ਼ ਬਚਾਓ’ ਬਾਰੇ ਬੋਲਦਿਆਂ ਜਿੱਥੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਕੋਸਿਆ, ਉਥੇ ਹੀ ਉਨ੍ਹਾਂ ਪੰਜਾਬ ਵਿਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਵਿਰੋਧਤਾ ਕਰਦਿਆਂ ਉਨ੍ਹਾਂ ਮਾਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ,ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਸੰਗਰੂਰ ਤੋਂ ਵਿਧਾਨ ਸਭਾ ਦੀਆਂ ਚੋਣਾਂ ਦਾ ਆਗਾਜ਼ ਕਰਨਗੇ ਅਤੇ ਪੰਜਾਬ ਵਿਚ ਕਾਂਗਰਸ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਉਸ ਦੀ ਵੋਟ ਦੇ ਅਧਿਕਾਰ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਪਾਰਟੀ ਇਸ ਮੁਹਿੰਮ ਨੂੰ ਬਲਾਕ ਪੱਧਰ ਅਤੇ ਬੂਥ ਪੱਧਰ ’ਤੇ ਲਿਜਾ ਕੇ ਹਰ ਘਰ ਤੱਕ ਪਹੁੰਚਾਏਗੀ। ਉਨ੍ਹਾਂ ਦੱਸਿਆ ਕਿ ਹਰ ਬੂਥ ’ਤੇ ਕਾਂਗਰਸ ਪਾਰਟੀ ਵਲੋਂ ਬੀ.ਐਲ.ਏ.-2 ਤੋਂ ਇਲਾਵਾ ‘ਵੋਟ ਰੱਖਿਅਕ’ ਵੀ ਨਿਯੁਕਤ ਕੀਤੇ ਜਾਣਗੇ, ਜੋ ਵੋਟਰ ਸੂਚੀਆਂ ਵਿਚੋਂ ਕੱਟੀਆਂ ਗਈਆਂ ਵੋਟਾਂ, ਤਬਦੀਲ ਕੀਤੀਆਂ ਗਈਆਂ ਵੋਟਾਂ, ਮ੍ਰਿਤਕ ਵਿਅਕਤੀਆਂ ਦੀਆਂ ਵੋਟਾਂ ਅਤੇ ਜਾਅਲੀ ਵੋਟਾਂ ਦੀ ਜਾਂਚ ਕਰਨਗੇ। ਇਸ ਦੇ ਨਾਲ ਹੀ ਬੀ.ਐਲ.ਏ.-2 ਅਤੇ ਵੋਟ ਰੱਖਿਅਕ ਨਵੀਆਂ ਵੋਟਰ ਸੂਚੀਆਂ ਵਿਚ ਦਰਜ ਕੀਤੀਆਂ ਗਈਆਂ ਨਵੀਆਂ ਵੋਟਾਂ ਦੀ ਵੀ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਵੋਟਾਂ ਦੀ ਚੋਰੀ ਨੂੰ ਰੋਕਣ ਅਤੇ ਦੇਸ ਦੇ ਹਰ ਨਾਗਰਿਕ ਨੂੰ ਆਪਣੀ ਵੋਟ ਦੇ ਹੱਕ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਪਾਰਟੀ ਵਚਨਬੱਧ ਹੈ। ਇਸ ਮੌਕੇ ‘ਵੋਟ ਬਚਾਓ, ਦੇਸ ਬਚਾਓ’ ਦਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਕੁਲਦੀਪ ਵੈਦ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਕਾਮਿਲ ਅਮਰ ਸਿੰਘ, ਜਗਤਾਰ ਸਿੰਘ ਜੱਗਾ, ਵਿਕਰਮ ਬਾਜਵਾ, ਕੇ.ਕੇ. ਬਾਵਾ, ਪਵਨ ਦੀਵਾਨ, ਪਾਲ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਬੱਲੂ, ਭੁਪਿੰਦਰ ਸਿੰਘ ਚੌਹਾਨ,ਅੰਮ੍ਰਿਤ ਕੌਰ ਗਿੱਲ, ਸੁਰਿੰਦਰ ਕੌਰ, ਕਿਰਨਦੀਪ ਕੌਰ ਗਰੇਵਾਲ, ਮਨਰਾਜ ਠੁਕਰਾਲ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ, ਕੌਂਸਲਰ, ਸਾਬਕਾ ਕੌਂਸਲਰ, ਵਾਰਡ ਇੰਚਾਰਜ, ਬਲਾਕ ਪ੍ਰਧਾਨ, ਮੰਡਲ ਪ੍ਰਧਾਨ, ਵਾਰਡ ਪ੍ਰਧਾਨ, ਬੀ.ਐਲ.ਏ.-1, ਬੀ.ਐਲ.ਏ.-2, ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨੋਜ ਕੁਮਾਰ ਝਾਅ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਾਬਕਾ ਪ੍ਰਿੰਸੀਪਲ ਲਾਲ ਸਿੰਘ ਕੁਤਬੇਵਾਲ ਦਾ ਦਿਹਾਂਤ , ਸੈਂਕੜੇ ਨਮ ਅੱਖਾਂ ਨਾਲ ਕੁਤਬੇਵਾਲ ’ ਚ ਦਿੱਤੀ ਅੰਤਿਮ ਵਿਦਾਇਗੀ
Ad Position 24