27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਨਾਲ ਭਾਈਚਾਰਕ ਸਾਂਝ ਹੁੰਦੀ ਹੈ ਮਜ਼ਬੂਤ-ਲਵ ਦ੍ਰਾਵਿੜ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੀ ਸ਼ੋਭਾ ਯਾਤਰਾ ਦਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਸੰਯੁਕਤ ਮੰਤਰੀ ਲਵ ਦ੍ਰਾਵਿੜ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 28-10-2026
ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੀ ਸ਼ੋਭਾ ਯਾਤਰਾ ਦਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਸੰਯੁਕਤ ਮੰਤਰੀ ਲਵ ਦ੍ਰਾਵਿੜ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਵਿਚ ਵੱਖ ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਇਹ ਵੱਖ ਵੱਖ ਧਰਮਾਂ ਦੇ ਲੋਕ ਆਪਸ ਵਿਚ ਸਭ ਤਿਉਹਾਰ ਮਿਲ ਕੇ ਮਨਾਉਂਦੇ ਹਨ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵੀ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਜਿੱਥੇ ਸਭ ਧਰਮਾਂ ਦੇ ਲੋਕ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਸ਼ੋਭਾ ਯਾਤਰਾ ਵਿਚ ਭਗਵਾਨ ਵਾਲਮੀਕਿ ਜੀ ਦੀ ਸੁੰਦਰ ਪਾਲਕੀ ਆਕਰਸ਼ਨ ਦਾ ਕੇਂਦਰ ਰਹੀ ਜਦੋਂ ਕਿ ਸ਼ੋਭਾ ਯਾਤਰਾ ਵਿਚ 300 ਤੋਂ ਵੱਧ ਸੁੰਦਰ ਝਾਕੀਆਂ ਬੈਂਡ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਪਾਲਕੀ ਯਾਤਰਾ ਦਾ ਸ਼ਹਿਰ ਨਿਵਾਸੀਆਂ ਨੇ ਫੁੱਲ ਬਰਸਾਤ ਕਰਕੇ ਸਵਾਗਤ ਕੀਤਾ। ਇਹ ਪਾਲਕੀ ਘਾਟੀ ਵਾਲਮੀਕਿ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਹੁੰਦੀ ਹੋਈ ਦਰੇਸੀ ਮੈਦਾਨ ‘ਚੋਂ ਸਜਾਈ ਗਈ ਸ਼ੋਭਾ ਯਾਤਰਾ ‘ਚ ਜਾ ਕੇ ਸੁਸ਼ੋਭਿਤ ਹੋਈ। ਉਕਤ ਸੁੰਦਰ ਪਾਲਕੀ ਸ਼ੋਭਾ ਯਾਤਰਾ ਵਿਚ ਆਕਰਸ਼ਣ ਦਾ ਕੇਂਦਰ ਬਣੀ ਰਹੀ ਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਜਿੱਥੇ ਇਸ ਪਾਲਕੀ ਦਾ ਭਰਵਾਂ ਸੁਆਗਤ ਕੀਤਾ ਉਥੇ ਹੀ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਲਵ ਦ੍ਰਾਵਿੜ ਨੇ ਦੱਸਿਆ ਕਿ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਜੀ ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਹਨ ਅਤੇ ਉਨ੍ਹਾਂ ਨੇ ਭਗਵਾਨ ਸ੍ਰੀ ਰਾਮ ਜੀ ਦੇ ਜਨਮ ਤੋਂ ਕਈ ਸੌ ਸਾਲ ਪਹਿਲਾਂ ਮਹਾਂਰਮਾਇਣ ਦੀ ਰਚਨਾ ਕੀਤੀ ਸੀ। ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਨੇ ਮਹਾਂਰਮਾਇਣ ਦੀ ਰਚਨਾ ਸਮੁੱਚੀ ਮਾਨਵਤਾ ਦੀ ਭਲਾਈ ਕੀਤੀ ਹੈ ਅਤੇ ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਕਬੀਰ ਨਾਹਰ, ਵਿਨੈ ਬਾਲੂ, ਤਰੁਣ ਨਾਹਰ, ਵਿੱਕੀ ਬਾਲੂ, ਸ਼ੰਕਰ ਮੂੰਗ, ਕੁਸ਼ ਦ੍ਰਾਵਿੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਔਰਤ ਦੀ ਗੋਲੀ ਲੱਗਣ ਕਾਰਨ ਭੇਦਭਰੇ ਹਾਲਾਤ ’ਚ ਮੌਤ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
Ad Position 24