28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

30 ਅਕਤੂਬਰ ਤੋਂ ਜੋਸ਼ ਅਤੇ ਉਤਸ਼ਾਹ ਨਾਲ ਸ਼ੁਰੂ ਹੋਵੇਗਾ ਪੀ.ਏ.ਯੂ. ਦਾ ਅੰਤਰ ਕਾਲਜ ਯੁਵਕ ਮੇਲਾ

ਲੁਧਿਆਣਾ, 27 ਅਕਤੂਬਰ (ਜਸਵਿੰਦਰ ਸਿੰਘ)-ਪੀ. ਏ.

Ad Position 21
No active advertisement
ਅਜੀਤ ਡੈਸਕ 27-10-2026
ਲੁਧਿਆਣਾ, 27 ਅਕਤੂਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਵਲੋਂ ਹਰ ਸਾਲ ਕਰਵਾਇਆ ਜਾਂਦਾ ਅੰਤਰ ਕਾਲਜ ਯੁਵਕ ਮੇਲਾ 30 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਦੱਸਿਆ ਕਿ ਯੂਨੀਵਰਸਿਟੀ ਨਾਲ ਸੰਬੰਧਿਤ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਸਹਿ ਗਤੀਵਿਧੀਆਂ ਦੇ ਪ੍ਰਦਰਸ਼ਨ ਦਾ ਇਹ ਉਤਸਵ ਆਪਣੀ ਨਿਵੇਕਲੀ ਰੰਗਤ ਅਤੇ ਪਛਾਣ ਲਈ ਪ੍ਰਸਿੱਧ ਹੈ। ਇਹਨਾਂ ਯੁਵਕ ਮੇਲਿਆਂ ਦੇ ਮੰਚਾਂ ਤੋਂ ਹੀ ਪੰਜਾਬ ਦੇ ਅਨੇਕ ਪ੍ਰਸਿੱਧ ਅਦਾਕਾਰ, ਗਾਇਕ ਅਤੇ ਫਨਕਾਰ ਸਭਿਆਚਾਰ ਦੀ ਦੁਨੀਆ ਵਿਚ ਆਪਣੀ ਪਛਾਣ ਬਣਾਉਣ ਵਿਚ ਸਫਲ ਹੋਏ ਹਨ। ਉਨ੍ਹਾਂ ਦੱਸਿਆ ਕਿ ਇਹ ਮੇਲਾ 30 ਅਕਤੂਬਰ ਤੋਂ ਸ਼ੁਰੂ ਹੋ ਕੇ 6 ਨਵੰਬਰ ਤੱਕ ਕੈਂਪਸ ਵਿਚ ਸਭਿਆਚਾਰ ਦਾ ਮਾਹੌਲ ਸਿਰਜੇਗਾ। ਇਸ ਵਿਚ ਸਾਹਿੱਤਿਕ, ਕਲਾਤਮਕ, ਨਾਚ, ਗਾਇਣ, ਲੋਕ ਨਾਚ, ਲੋਕ ਸੰਗੀਤ ਦੇ ਮੁਕਾਬਲੇ ਹੋਣਗੇ, ਨਾਲ ਹੀ ਪ੍ਰਸ਼ਨੋਤਰੀ, ਵਿਰਾਸਤੀ ਪ੍ਰਸ਼ਨੋਤਰੀ, ਲੰਮੀ ਹੇਕ ਵਾਲੇ ਗੀਤ, ਗਿੱਧਾ ਅਤੇ ਭੰਗੜਾ ਵਿਸ਼ੇਸ਼ ਆਕਰਸ਼ਣਾਂ ਵਜੋਂ ਇਸ ਯੁਵਕ ਮੇਲੇ ਦੀ ਸ਼ੋਭਾ ਵਧਾਉਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਅਤੇ ਸਮੂਹ ਕਰਮਚਾਰੀ ਯੁਵਕ ਮੇਲੇ ਵਿਚ ਹੁੰਮ-ਹੁੰਮਾ ਕੇ ਸ਼ਾਮਿਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਖੱਡਿਆਂ ਵਾਲਾ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਨ ਤੇ ਵਿਧਾਇਕ ਬੱਗਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਬੱਚਿਆਂ ਨੂੰ ਪੈੱਨ ਅਤੇ ਕਾਪੀਆਂ ਵੰਡੀਆਂ
Ad Position 24