28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੂਬੇ ਦੇ ਮੌਜੂਦਾ ਹਾਲਾਤਾਂ ਲਈ ‘ਆਪ’ ਸਰਕਾਰ ਜ਼ਿੰਮੇਵਾਰ-ਸ਼ਿਵਾਲਿਕ

ਇਯਾਲੀ/ਥਰੀਕੇ, 27 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੇ ਮੌਜੂਦਾ ਹਾਲਾਤ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਸੂਬੇ ਅੰਦਰ ਹਰ ਪਾਸੇ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਦਾ ਬੋਲਬਾਲਾ ਹੈ, ਜਿਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ।

Ad Position 21
No active advertisement
ਭਾਈ ਹਿੰਮਤ ਸਿੰਘ ਨਗਰ ਵਿਖੇ ਰਵਾਇਤੀ ਪਾਰਟੀਆਂ ਛੱਡ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਵਾਲੇ ਮੁਹੱਲਾ ਵਾਸੀਆਂ ਨੂੰ ਸਨਮਾਨਿਤ ਕਰਨ ਮੌਕੇ ਸ਼ਿਵਾਲਿਕ ਅਤੇ ਹੋਰ। ਤਸਵੀਰ-ਮਨਜੀਤ ਸਿੰਘ ਦੁੱਗਰੀ 27-10-2026
ਇਯਾਲੀ/ਥਰੀਕੇ, 27 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੇ ਮੌਜੂਦਾ ਹਾਲਾਤ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਸੂਬੇ ਅੰਦਰ ਹਰ ਪਾਸੇ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਦਾ ਬੋਲਬਾਲਾ ਹੈ, ਜਿਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਦੇ ਹਲਕਾ ਗਿੱਲ ਤੋਂ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਭਾਈ ਹਿੰਮਤ ਸਿੰਘ ਨਗਰ ਵਿਖੇ ਵੱਡੀ ਗਿਣਤੀ ਵਿਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਵਾਲੇ ਮੁਹੱਲਾ ਵਾਸੀਆਂ ਨੂੰ ਸਨਮਾਨਿਤ ਕਰਨ ਦੌਰਾਨ ਹੋਈ ਇਕ ਭਰਵੀਂ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵ ਪੱਖੀ ਵਿਕਾਸ ਲਈ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਥ ਹਿਤੈਸ਼ੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਜੇਕਰ ਸੂਬੇ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਦੀ ਹੈ ਤਾਂ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਪਾਰਟੀ ਦੀ ਮੁੱਖ ਟੀਚਾ ਹੋਵੇਗਾ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਗੁਰਵਿੰਦਰ ਸਿੰਘ, ਕੁਲਵੰਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਬਾਬਾ ਅਮਰਜੀਤ ਸਿੰਘ ਰੇਲਵੇ ਵਾਲੇ, ਦਰਸ਼ਨ ਸਿੰਘ ਲਹੌਰੀਆ, ਕੰਵਲਜੀਤ ਸਿੰਘ, ਗੁਰੂ ਤੇਗ਼ ਬਹਾਦਰ ਨਗਰ, ਗੁਰਮੀਤ ਸਿੰਘ, ਦਵਿੰਦਰ ਸਿੰਘ, ਲਵਪ੍ਰੀਤ ਸਿੰਘ ਹਰਿੰਦਰਪਾਲ ਸਿੰਘ, ਜਗਦੀਪ ਸਿੰਘ ਮਣਕੂ ਅਤੇ ਚਰਨ ਪਾਲ ਸਿੰਘ ਨੇ ਸ਼ਿਵਾਲਿਕ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸਰਕਲ ਪ੍ਰਧਾਨ ਸਤਨਾਮ ਸਿੰਘ ਸੱਤਾ, ਸਰਕਲ ਪ੍ਰਧਾਨ ਕੰਵਲਜੀਤ ਸਿੰਘ ਥਰੀਕੇ, ਸਾਬਕਾ ਸਰਪੰਚ ਬਹਾਦਰ ਸਿੰਘ, ਬਿਕਰਮਜੀਤ ਸਿੰਘ ਵਿੱਕੀ ਗੁਰੂ ਤੇਗ਼ ਬਹਾਦਰ ਨਗਰ ਬਲਜਿੰਦਰ ਸਿੰਘ ਭਗਤ ਸਿੰਘ ਨਗਰ, ਆਕਾਸ਼ਦੀਪ ਸਿੰਘ, ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਇਪਸਾ ਸਾਹਿਤ ਅਕਾਦਮੀ ਨੂੰ ਆਸਟਰੇਲੀਆ ਵਿਚ ਪੰਜਾਬੀ ਸਕੂਲ ਸ਼ੁਰੂ ਕਰਨ ’ ਤੇ ਵਧਾਈ ਅਗਲੀ ਖ਼ਬਰ ਸ਼ਾਲੀਮਾਰ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲੇ ਵਿਚ ਇਨਾਮ ਪ੍ਰਾਪਤ ਕੀਤੇ
Ad Position 24