28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬਾਬਾ ਗੁਰਮੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ

ਆਲਮਗੀਰ, 27 ਅਕਤੂਬਰ (ਜਰਨੈਲ ਸਿੰਘ ਪੱਟੀ)-ਸਥਾਨਕ ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਟਿੱਬਾ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਕਾਰਸੇਵਾ ਹਜ਼ੂਰ ਸਾਹਿਬ ਵਾਲੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਅਤੇ ਜਥੇਦਾਰ ਬਾਬਾ ਮੇਜਰ ਸਿੰਘ ਦੀ ਦੇਖ-ਰੇਖ ਹੇਠ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ। ਇਸ ਮੌਕੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਆਲਮਗੀਰ, 27 ਅਕਤੂਬਰ (ਜਰਨੈਲ ਸਿੰਘ ਪੱਟੀ)-ਸਥਾਨਕ ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਟਿੱਬਾ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਕਾਰਸੇਵਾ ਹਜ਼ੂਰ ਸਾਹਿਬ ਵਾਲੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਅਤੇ ਜਥੇਦਾਰ ਬਾਬਾ ਮੇਜਰ ਸਿੰਘ ਦੀ ਦੇਖ-ਰੇਖ ਹੇਠ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ। ਇਸ ਮੌਕੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਮੀਤ ਸਿੰਘ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਭਗਵਾਨ ਵਾਲਮੀਕਿ ਜੀ ਦਾ ਸਮੁੱਚਾ ਗੁਰ ਇਤਿਹਾਸ ਸਾਨੂੰ ਸੇਵਾ, ਸਿਮਰਨ, ਸੱਚ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਆਸੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਾਨੂੰ ਸਰਬੱਤ ਦੇ ਭਲੇ ਲਈ ਕਾਰਜ ਕਰਦੇ ਹੋਏ ਸੇਵਾ ਤੇ ਸਿਮਰਨ ਜਰੀਏ ਅਕਾਲ ਪੁਰਖ ਨਾਲ ਚਿੱਤ ਜੋੜਨਾ ਚਾਹੀਦਾ ਹੈ। ਇਸ ਮੌਕੇ ਬਾਬਾ ਮਨਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਗੁਰਬਾਣੀ ਸ਼ਬਦਾਂ ਰਾਹੀਂ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਪਰੰਤ ਪੰਥ ਪ੍ਰਸਿੱਧ ਭਾਈ ਸਿਕੰਦਰ ਸਿੰਘ ਲੁਹਾਰਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਸੰਗਤ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਰਾਜਗੁਰੂ ਨਗਰ ਦੀਆਂ ਸੜਕਾਂ ਦੀ ਮਾੜੀ ਹਾਲਤ ਨੇ ਸਰਕਾਰੀ ਦਾਅਵਿਆਂ ਦੀ ਖੋਲ੍ਹੀ ਪੋਲ - ਪਵਨ ਦੀਵਾਨ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਇਪਸਾ ਸਾਹਿਤ ਅਕਾਦਮੀ ਨੂੰ ਆਸਟਰੇਲੀਆ ਵਿਚ ਪੰਜਾਬੀ ਸਕੂਲ ਸ਼ੁਰੂ ਕਰਨ ’ ਤੇ ਵਧਾਈ
Ad Position 24