28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰਾਜਗੁਰੂ ਨਗਰ ਦੀਆਂ ਸੜਕਾਂ ਦੀ ਮਾੜੀ ਹਾਲਤ ਨੇ ਸਰਕਾਰੀ ਦਾਅਵਿਆਂ ਦੀ ਖੋਲ੍ਹੀ ਪੋਲ - ਪਵਨ ਦੀਵਾਨ

ਲੁਧਿਆਣਾ, 27 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਲੁਧਿਆਣਾ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਵਲੋਂ ਰਾਜਗੁਰੂ ਨਗਰ ਦੇ ਵਿਕਾਸ ਲਈ ਹਾਲ ਹੀ ਵਿਚ ਬਣਾਈਆਂ ਸੜਕਾਂ ਦੀ ਕੁਆਲਿਟੀ ਨੂੰ ਲੈ ਕੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਸਰਕਾਰੀ ਦਾਅਵਿਆਂ ਦੇ ਬਾਵਜੂਦ ਸ਼ਹਿਰ ਵਿਚ ਸੜਕਾਂ ਦੀ ਮਾੜੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੋਈ। ਇਸ ਸਬੰਧੀ ਦੀਵਾਨ ਨੂੰ ਰਾਜਗੁਰੂ ਨਗਰ ਇਲਾਕੇ ਵਿਚ ਸੜਕਾਂ ਦੀ ਖਸਤਾ ਹਾਲਤ ਸਬੰਧੀ ਸਥਾਨਕ ਨਿਵਾਸੀਆਂ ਵਲੋਂ ਮੌਕੇ ‘ਤੇ ਬੁਲਾਇਆ ਅਤੇ ਲੋਕਾਂ ਵਲੋਂ ਸੜਕਾਂ ਦੀ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਸਰਕਾਰੀ ਦਾਅਵਿਆਂ ਦੇ ਉਲਟ ਰਾਜਗੁਰੂ ਨਗਰ ਦੀਆਂ ਸੜਕਾਂ ਦੀ ਹਾਲਤ ਬੇਹੱਦ ਖ਼ਰਾਬ ਹੈ।

Ad Position 21
No active advertisement
ਅਜੀਤ ਡੈਸਕ 27-10-2026
ਲੁਧਿਆਣਾ, 27 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਲੁਧਿਆਣਾ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਵਲੋਂ ਰਾਜਗੁਰੂ ਨਗਰ ਦੇ ਵਿਕਾਸ ਲਈ ਹਾਲ ਹੀ ਵਿਚ ਬਣਾਈਆਂ ਸੜਕਾਂ ਦੀ ਕੁਆਲਿਟੀ ਨੂੰ ਲੈ ਕੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਸਰਕਾਰੀ ਦਾਅਵਿਆਂ ਦੇ ਬਾਵਜੂਦ ਸ਼ਹਿਰ ਵਿਚ ਸੜਕਾਂ ਦੀ ਮਾੜੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੋਈ। ਇਸ ਸਬੰਧੀ ਦੀਵਾਨ ਨੂੰ ਰਾਜਗੁਰੂ ਨਗਰ ਇਲਾਕੇ ਵਿਚ ਸੜਕਾਂ ਦੀ ਖਸਤਾ ਹਾਲਤ ਸਬੰਧੀ ਸਥਾਨਕ ਨਿਵਾਸੀਆਂ ਵਲੋਂ ਮੌਕੇ ‘ਤੇ ਬੁਲਾਇਆ ਅਤੇ ਲੋਕਾਂ ਵਲੋਂ ਸੜਕਾਂ ਦੀ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਸਰਕਾਰੀ ਦਾਅਵਿਆਂ ਦੇ ਉਲਟ ਰਾਜਗੁਰੂ ਨਗਰ ਦੀਆਂ ਸੜਕਾਂ ਦੀ ਹਾਲਤ ਬੇਹੱਦ ਖ਼ਰਾਬ ਹੈ। ਕੁੱਝ ਸਮਾਂ ਪਹਿਲਾਂ ਹੀ ਬਣਾਈਆਂ ਗਈਆਂ ਸੜਕਾਂ ਤੋਂ ਲੁੱਕ ਉਖੜਨੀ ਸ਼ੁਰੂ ਹੋ ਗਈ ਹੈ ਅਤੇ ਕਈ ਥਾਂ ਖੱਡੇ ਬਣ ਗਏ ਹਨ, ਜਿਸ ਕਾਰਨ ਸੜਕਾਂ ਦੇ ਨਿਰਮਾਣ ਦੀ ਗੁਣਵੱਤਾ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਨੇ ਕਿਹਾ ਕਿ ਸੜਕਾਂ ਦੀ ਮੋਟਾਈ ਅਤੇ ਨਿਰਮਾਣ ਵਿਚ ਵਰਤੀ ਗਈ ਸਮਗਰੀ ਦੀ ਗੁਣਵੱਤਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਦੀਵਾਨ ਨੇ ਇਸ ਸੜਕ ਨੂੰ ਮੁੜ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਸੜਕਾਂ ਦੇ ਨਿਰਮਾਣ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਇਕ ਜਾਣਕਾਰੀ ਬੋਰਡ ਲਗਾਇਆ ਜਾਵੇ। ਇਸ ਬੋਰਡ ‘ਤੇ ਕੰਮ ਸ਼ੁਰੂ ਹੋਣ ਦੀ ਤਾਰੀਖ, ਸਬੰਧਿਤ ਠੇਕੇਦਾਰ ਦਾ ਨਾਮ, ਨਿਰਮਾਣ ਦੀ ਕੁੱਲ ਲਾਗਤ, ਵਰਤੀ ਜਾਣ ਵਾਲੀ ਸਮਗਰੀ ਦੇ ਵੇਰਵੇ ਅਤੇ ਸੜਕ ਦੀ ਨਿਰਧਾਰਿਤ ਮਿਆਦ ਬਾਰੇ ਜਾਣਕਾਰੀ ਸਪਸ਼ਟ ਤੌਰ ‘ਤੇ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀ ਵਿਵਸਥਾ ਨਾਲ ਲੋਕਾਂ ਨੂੰ ਸੜਕਾਂ ਦੇ ਨਿਰਮਾਣ ਸਬੰਧੀ ਪੂਰੀ ਜਾਣਕਾਰੀ ਮਿਲੇਗੀ ਅਤੇ ਮਾੜੀ ਗੁਣਵੱਤਾ ਵਾਲੇ ਕੰਮ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾ ਸਕੇਗੀ। ਇਸ ਨਾਲ ਸਰਕਾਰੀ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣ ਅਤੇ ਨਿਰਮਾਣ ਕਾਰਜਾਂ ਵਿਚ ਪਾਰਦਰਸ਼ਤਾ ਲਿਆਉਣ ਵਿਚ ਮਦਦ ਮਿਲੇਗੀ। ਇਸ ਦੌਰਾਨ ਬੀ.ਐਮ. ਕਾਲੀਆ, ਮਨਿੰਦਰ ਪਾਲ ਸਿੰਘ ਗੁਲਿਆਨੀ, ਬਾਲ ਕ੍ਰਿਸ਼ਨ ਸ਼ਰਮਾ, ਸੁਰਜੀਤ ਸਿੰਘ ਖੁਰਾਨਾ, ਹਰਭਗਤ ਗਰੇਵਾਲ, ਬ੍ਰਿਜ ਮੋਹਨ ਸ਼ਰਮਾ, ਵਰੁਣ ਸ਼ਰਮਾ, ਰਜਨੀਸ਼ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਵਲੰਟੀਅਰਜ਼ ਨਸ਼ਾ ਛੱਡੋ ਦੀ ਚੇਤਨਾ ਲਹਿਰ ਨੂੰ ਪਿੰਡਾਂ ਵਿਚ ਲਿਜਾਉਣ ਦੀ ਕਰਨਗੇ ਸੇਵਾ ਅਗਲੀ ਖ਼ਬਰ ਬਾਬਾ ਗੁਰਮੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ
Ad Position 24