ਗੁਰਦੁਆਰਾ ਆਲਮਗੀਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਆਲਮਗੀਰ, 27 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਸੰਗਤਾਂ ਨਾਲ ਗੁਰਬਾਣੀ ਹਵਾਲਿਆ ਰਾਹੀਂ ਵਿਚਾਰਾਂ ਦੀ ਸਾਂਝ ਪਾਈ।
ਆਲਮਗੀਰ, 27 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਸੰਗਤਾਂ ਨਾਲ ਗੁਰਬਾਣੀ ਹਵਾਲਿਆ ਰਾਹੀਂ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਹਲਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਗੁਰ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਾਰਾ ਦਿਨ ਚੱਲੇ ਗੁਰਮਤਿ ਸਮਾਗਮ ਦੌਰਾਨ ਰਾਗੀ, ਢਾਡੀ, ਕਥਾ, ਕੀਰਤਨੀ ਜਥਿਆਂ ਵਲੋਂ ਸ੍ਰੀ ਗੁਰ ਰਾਮਦਾਸ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੰਗਤ ਨੂੰ ਇਲਾਹੀ ਗੁਰਬਾਣੀ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਦਾਤ ਸਿਰੋਪਾਉ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਵਾਲਿਆਂ ਨੇ ਭੇਂਟ ਕੀਤੇ। ਇਸ ਦੌਰਾਨ ਗੁਰਦੀਪ ਸਿੰਘ ਰਾਜੂ ਆਲਮਗੀਰ, ਕੈਸ਼ੀਅਰ ਮਨਪ੍ਰੀਤ ਸਿੰਘ ਮਣੀ ਖੱਟੜਾ, ਰਿਕਾਰਡ ਕੀਪਰ ਤਲਵਿੰਦਰ ਸਿੰਘ ਮੁਲਤਾਨੀ, ਅਮਨਦੀਪ ਸਿੰਘ ਅਕਾਊਂਟੈਂਟ, ਗ੍ਰੰਥੀ ਭਾਈ ਗੁਰਮੀਤ ਸਿੰਘ ਭਾਈ ਬਘੇਲ ਸਿੰਘ, ਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗ੍ਰੰਥੀ ਭਾਈ ਜਗਰੂਪ ਸਿੰਘ ਜਰਖੜ, ਸਿਕੰਦਰ ਸਿੰਘ ਚੁਬਕੀ, ਭਾਈ ਜਰਨੈਲ ਸਿੰਘ, ਹਰਵਿੰਦਰ ਸਿੰਘ ਜੱਸੋਵਾਲ, ਸ਼ਰਨਜੀਤ ਸਿੰਘ ਸ਼ਰਨਾ, ਜਸਵੀਰ ਸਿੰਘ ਸਮੇਤ ਹੋਰ ਸੇਵਾਦਾਰਾਂ ਨੇ ਆਪੋ ਆਪਣੀਆਂ ਸੇਵਾਵਾਂ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਨੇਪਰੇ ਚਾੜ੍ਹਿਆ।