28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

ਲੁਧਿਆਣਾ, 27 ਅਕਤੂਬਰ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵਿਖੇ ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 27-10-2026
ਲੁਧਿਆਣਾ, 27 ਅਕਤੂਬਰ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵਿਖੇ ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਗੁਰੂ ਜੀ ਦੇ ਆਗਮਨ ਪੁਰਬ ਦੀ ਲੱਖ ਲੱਖ ਵਧਾਈ ਦਿੱਤੀ । ਇਸ ਮੌਕੇ ਕਾਲਜ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥਣਾਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਸਭਿੰਨਾ ਕੀਰਤਨ ਕੀਤਾ ਗਿਆ। ਵਿਦਿਆਰਥਣਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਆਨੰਦ ਮਾਣਿਆ ਅਤੇ ਗੁਰੂ ਜੀ ਦੀ ਬਾਣੀ ਉਤੇ ਚੱਲਣ ਦਾ ਪ੍ਰਣ ਲਿਆ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਗੁਰੂ ਜੀ ਦੇ ਆਗਮਨ ਪੁਰਬ ਦੀ ਲੱਖ ਲੱਖ ਵਧਾਈ ਦਿੰਦਿਆਂ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ।ਇਸ ਮੌਕੇ ਐਨ.ਐਸ.ਐਸ. ਦੀਆਂ ਵਿਦਿਆਰਥਣਾਂ ਦੁਆਰਾ ਗੁਰੂ ਦੇ ਅਤੁੱਟ ਲੰਗਰ ਦੀ ਸੇਵਾ ਨੂੰ ਬਾਖ਼ੂਬੀ ਨਿਭਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਦੂਨ ਔਕਸਫੋਰਡ ਸਕੂਲ ਠੱਕਰਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਆਗਮਨ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਓਰੀਗਾਮੀ ਵਰਕਸ਼ਾਪ ਕਰਵਾਈ
Ad Position 24