ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ , ਨਕਦੀ ਅਤੇ ਹੋਰ ਸਾਮਾਨ ਚੋਰੀ
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਦੇ ਅਰਬਨ ਅਸਟੇਟ ਫੇਸ ਦੋ ਵਿਚ ਚੋਰਾਂ ਵੱਲੋਂ ਇੱਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ ਤੇ ਫਰਾਰ ਹੋ ਗਏ। ਪੁਲਿਸ ਵੱਲੋਂ ਇਸ ਸਬੰਧੀ ਸੀਮਾ ਮਿੱਤਲ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਦੇ ਅਰਬਨ ਅਸਟੇਟ ਫੇਸ ਦੋ ਵਿਚ ਚੋਰਾਂ ਵੱਲੋਂ ਇੱਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ ਤੇ ਫਰਾਰ ਹੋ ਗਏ। ਪੁਲਿਸ ਵੱਲੋਂ ਇਸ ਸਬੰਧੀ ਸੀਮਾ ਮਿੱਤਲ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਲੜਕੇ ਨਾਲ ਘਰ ਤੋਂ ਬਾਹਰ ਗਈ ਹੋਈ ਸੀ। ਜਦੋਂ ਉਹ ਵਾਪਸ ਆਈ ਤਾਂ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਹਨ ਅਤੇ ਘਰ ਵਿੱਚ ਪਏ ਸੋਨੇ ਚਾਂਦੀ ਦੇ ਗਹਿਣੇ, 60 ਹਜ਼ਾਰ ਦੀ ਨਗਦੀ ਅਤੇ ਹੋਰ ਸਮਾਨ ਚੋਰੀ ਹੋ ਚੁੱਕਾ ਹੈ। ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵੱਲੋਂ ਉਥੇ ਨੇੜੇ ਲੱਗੇ ਸੀਸੀਟੀਵੀ ਕੈਮਰੇਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਚੋਰਾਂ ਦਾ ਪਤਾ ਲਗਾਇਆ ਜਾ ਸਕੇ।