29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਤੇਜ ਕੋਹਾਰਵਾਲਾ ਦੀ ਪੁਸਤਕ ‘ ਪਾਣੀ ਦਾ ਹਾਸ਼ੀਆ ’ ’ ਤੇ ਹੋਈ ਵਿਚਾਰ - ਚਰਚਾ

ਲੁਧਿਆਣਾ, 28 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਡਾ.

Ad Position 21
No active advertisement
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਵਿਚਾਰ ਚਰਚਾ ਪ੍ਰੋਗਰਾਮ ਵਿਚ ਸ਼ਾਮਿਲ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ, ਡਾ. ਨਿਰਮਲ ਜੌੜਾ ਅਤੇ ਹੋਰ। ਤਸਵੀਰ-ਸੇਵਕ ਸਿੰਘ 29-10-2026
ਲੁਧਿਆਣਾ, 28 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਡਾ. ਸੁਰਜੀਤ ਪਾਤਰ ਚੇਅਰ ਵੱਲੋਂ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਨੂੰ ਪ੍ਰਫੁੱਲਿਤ ਕਰਨ ਅਤੇ ਸਾਹਿਤਕ ਸੰਵਾਦ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਪੁਸਤਕ ਚਰਚਾ’ ਲੜੀ ਦਾ ਆਗਾਜ਼ ਕੀਤਾ ਗਿਆ। ਇਸ ਲੜੀ ਦਾ ਪਹਿਲਾ ਪ੍ਰੋਗਰਾਮ ਵਿਦਿਆਰਥੀ ਭਵਨ ਵਿਖੇ ਕਰਵਾਇਆ ਗਿਆ, ਜਿਸ ਵਿੱਚ ਪੰਜਾਬੀ ਲੇਖਕ ਗੁਰਤੇਜ ਕੋਹਾਰਵਾਲਾ ਦੀ ਪੁਸਤਕ ‘ਪਾਣੀ ਦਾ ਹਾਸ਼ੀਆ’ ਬਾਰੇ ਵਿਚਾਰ-ਚਰਚਾ ਹੋਈ। ਪੁਸਤਕ ਬਾਰੇ ਚਰਚਾ ਕਰਦਿਆਂ ਐੱਮ.ਐੱਸ.ਸੀ. ਪਾਸਾਰ ਸਿੱਖਿਆ ਦੇ ਵਿਦਿਆਰਥੀ ਦਵਿੰਦਰ ਸਿੰਘ ਸੰਧੂ ਨੇ ਪੁਸਤਕ ਦੇ ਵੱਖ-ਵੱਖ ਪੱਖਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਗੁਰਤੇਜ ਕੁਹਾਰਵਾਲਾ ਦੀ ਕਵਿਤਾ ਸਹਿਜਤਾ ਭਰਪੂਰ ਹੋਣ ਦੇ ਨਾਲ-ਨਾਲ ਜ਼ਿੰਦਗੀ ਦੇ ਸੱਚ ਨੂੰ ਸਾਦਗੀ ਨਾਲ ਪੇਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੀ ਕਵਿਤਾ ਪੜ੍ਹਨੀ ਚਾਹੀਦੀ ਹੈ, ਜੋ ਉਨ੍ਹਾਂ ਨੂੰ ਜ਼ਿੰਦਗੀ ਅਤੇ ਸਮਾਜ ਨੂੰ ਸਮਝਣ ਦੀ ਸੂਝ ਦੇਵੇ। ਇਸ ਤੋਂ ਪਹਿਲਾਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਪੁਸਤਕ ਚਰਚਾ’ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਅੱਗੇ ਵਧ ਕੇ ਸਾਹਿਤ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਪੁਸਤਕਾਂ ਪੜ੍ਹਨ, ਪੁਸਤਕਾਂ ‘ਤੇ ਵਿਚਾਰ ਕਰਨ ਤੇ ਆਪਣੇ ਵਿਚਾਰ ਪ੍ਰਗਟਾਉਣ ਦੀ ਰੁਚੀ ਪੈਦਾ ਕਰਨਾ ਹੈ। ਇਸ ਮੌਕੇ ਸੁਰਜੀਤ ਪਾਤਰ ਚੇਅਰ ਦੇ ਚੇਅਰਪਰਸਨ ਡਾ. ਨਿਰਮਲ ਜੌੜਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਾਹਿਤਕ ਸਰੋਕਾਰਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ‘ਪੁਸਤਕ ਚਰਚਾ’ ਲੜੀ ਵਿਦਿਆਰਥੀਆਂ ਵਿੱਚ ਸਿਰਜਣਾਤਮਕ ਸੋਚ, ਸਾਹਿਤਕ ਚੇਤਨਾ ਅਤੇ ਵਿਚਾਰ-ਵਟਾਂਦਰੇ ਦੀ ਭਾਵਨਾ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਈ ਹੋਵੇਗੀ। ਇਸ ਮੌਕੇ ਨਿਰਦੇਸ਼ਕ ਸੱਭਿਆਚਾਰਕ ਸਰਗਰਮੀਆਂ ਡਾ. ਰੁਪਿੰਦਰ ਕੌਰ ਤੂਰ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਸਾਹਿਤਕ ਚੇਤਨਾ ਵਿਕਸਿਤ ਕਰਨ ਦੇ ਨਾਲ-ਨਾਲ ਸੁਤੰਤਰ ਚਿੰਤਨ ਅਤੇ ਸੰਵਾਦ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਪ੍ਰੋਗਰਾਮ ਦਾ ਸੰਚਾਲਨ ‘ਪੁਸਤਕ ਚਰਚਾ’ ਪ੍ਰੋਗਰਾਮ ਦੇ ਕੋਆਡੀਨੇਟਰ ਡਾ. ਸਟਾਲਿਨਜੀਤ ਸਿੰਘ ਨੇ ਕੀਤਾ। ਉਹਨਾਂ ਕਿਹਾ ਕਿ ‘ਪੁਸਤਕ ਚਰਚਾ’ ਸਿਰਲੇਖ ਅਧੀਨ ਹਰ ਮਹੀਨੇ ਇੱਕ ਪ੍ਰੋਗਰਾਮ ਕਰਵਾਇਆ ਜਾਏਗਾ, ਜਿਸ ਵਿੱਚ ਪੰਜਾਬੀ ਸਾਹਿਤ ਦੀਆਂ ਚੰਗੀਆਂ ਪੁਸਤਕਾਂ ਉਪਰ ਵਿਚਾਰ ਚਰਚਾ ਹੋਇਆ ਕਰੇਗੀ। ਇਸ ਮੌਕੇ ਰਜਿਸਟਰਿੰਗ ਅਫ਼ਸਰ ਸਤਵੀਰ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਸਾਰੇ ਉਪ - ਮੰਡਲ ਹਸਪਤਾਲਾਂ ਵਿਚ ਸੁਰੱਖਿਆ ਢਾਂਚੇ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਦੀ ਸ਼ੁਰੂਆਤ - ਡਾ . ਅਖਿਲ ਸ... ਅਗਲੀ ਖ਼ਬਰ ਕਾਲੋਨਾਈਜ਼ਰ ਦੀ ਜ਼ਮੀਨ ਵਿਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਕਾਰੋਬਾਰੀ ਸਮੇਤ ਅੱਠ ਖ਼ਿਲਾਫ਼ ਕੇਸ ਦਰਜ
Ad Position 24