29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਸ਼ਿਵਾਲਿਕ ਨੂੰ ਘਰ ਵਿਚ ਕੀਤਾ ਨਜ਼ਰਬੰਦ

ਇਯਾਲੀ/ ਥਰੀਕੇ, 28 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬੀਤੇ ਦਿਨ ਮਾਨਸਾ ਵਿੱਖੇ ਪੁਲਿਸ ਵਲੋਂ ਭੰਮੇ ਕਲਾ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਨਾਲ ਹੋਈ ਮੌਤ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਧਰਨਾਕਾਰੀਆਂ ਤੇ ਕੀਤੇ ਜਬਰ ਦੇ ਵਿਰੋਧ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਮਾਲਵਾ ਜੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਅੱਜ ਪੰਜਾਬ ਵਾਸੀਆਂ ਨੂੰ ਨਸ਼ਾ ਤਸਕਰ ਲੋਬੀ ਵਲੋਂ ਚਿੱਟੇ ਦਿਨ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਰੋਸ ਧਰਨੇ ਵਿਚ ਪਹੁੰਚਣ ਦੀ ਕੀਤੀ ਅਪੀਲ ਨੂੰ ਦੇਖਦਿਆਂ ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਤੋਂ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਉਨ੍ਹਾਂ ਦੇ ਬਾੜੇਵਾਲ ਸਥਿਤ ਘਰ ਮਹਿਤਾਬ ਹਾਊਸ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਵਾਲਿਕ ਨੇ ਕਿਹਾ ਕਿ ਲੋਕ ਆਵਾਜ਼ ਨੂੰ ਧੱਕੇ ਨਾਲ ਦਬਾਇਆ ਨਹੀਂ ਜਾ ਸਕਦਾ, ਪੰਜਾਬ ਦਾ ਸਭ ਤੋਂ ਵੱਡਾ ਦੁਖਾਂਤ ਇਹ ਹੈ ਕਿ ਸੂਬੇ ਦੀਆਂ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਇਸ ’ਤੇ ਰਾਜਨੀਤੀ ਕਰ ਰਹੀਆਂ ਹਨ, ਜਦਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਵਿਕਾਸ ਅਤੇ ਰੁਜ਼ਗਾਰ ਦੇ ਮੁੱਦਿਆਂ ਨੂੰ ਤਰਜੀਹ ਦੇਣ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 29-10-2026
ਇਯਾਲੀ/ ਥਰੀਕੇ, 28 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬੀਤੇ ਦਿਨ ਮਾਨਸਾ ਵਿੱਖੇ ਪੁਲਿਸ ਵਲੋਂ ਭੰਮੇ ਕਲਾ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਨਾਲ ਹੋਈ ਮੌਤ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਧਰਨਾਕਾਰੀਆਂ ਤੇ ਕੀਤੇ ਜਬਰ ਦੇ ਵਿਰੋਧ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਮਾਲਵਾ ਜੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਅੱਜ ਪੰਜਾਬ ਵਾਸੀਆਂ ਨੂੰ ਨਸ਼ਾ ਤਸਕਰ ਲੋਬੀ ਵਲੋਂ ਚਿੱਟੇ ਦਿਨ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਰੋਸ ਧਰਨੇ ਵਿਚ ਪਹੁੰਚਣ ਦੀ ਕੀਤੀ ਅਪੀਲ ਨੂੰ ਦੇਖਦਿਆਂ ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਤੋਂ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਉਨ੍ਹਾਂ ਦੇ ਬਾੜੇਵਾਲ ਸਥਿਤ ਘਰ ਮਹਿਤਾਬ ਹਾਊਸ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਵਾਲਿਕ ਨੇ ਕਿਹਾ ਕਿ ਲੋਕ ਆਵਾਜ਼ ਨੂੰ ਧੱਕੇ ਨਾਲ ਦਬਾਇਆ ਨਹੀਂ ਜਾ ਸਕਦਾ, ਪੰਜਾਬ ਦਾ ਸਭ ਤੋਂ ਵੱਡਾ ਦੁਖਾਂਤ ਇਹ ਹੈ ਕਿ ਸੂਬੇ ਦੀਆਂ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਇਸ ’ਤੇ ਰਾਜਨੀਤੀ ਕਰ ਰਹੀਆਂ ਹਨ, ਜਦਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਵਿਕਾਸ ਅਤੇ ਰੁਜ਼ਗਾਰ ਦੇ ਮੁੱਦਿਆਂ ਨੂੰ ਤਰਜੀਹ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕੋਈ ਵੀ ਰਾਜਨੀਤਿਕ ਪਾਰਟੀ ਗੰਭੀਰਤਾ ਨਾਲ ਮੁੱਦੇ ਨਹੀਂ ਉਠਾ ਰਹੀ। ਸੂਬੇ ਦੀ ਤਰੱਕੀ ਦੀ ਗੱਲ ਕਰਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਦਬਾਉਣ ਲਈ ਸਰਕਾਰੀ ਤਾਕਤ ਦੀ ਵਰਤੋਂ ਕੀਤੀ ਜਾ ਰਹੀ ਹੈ। ਅਜਿਹੀਆਂ ਕਾਰਵਾਈਆਂ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹਨ ਅਤੇ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮਿਕਸ ਲੈਂਡ ਯੂਜ਼ ਮੁੱਦੇ ਨੂੰ ਲੈ ਕੇ ਕਾਰੋਬਾਰੀਆਂ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਹੱਥਾਂ ਵਿਚ ਤਖਤੀਆਂ ਫੜ ਕੇ ਰੋਸ... ਅਗਲੀ ਖ਼ਬਰ 1245 ਕਰੋੜ ਦੇ ਸਫ਼ਾਈ ਮਾਮਲੇ ’ਚ ਹਾਈ ਕੋਰਟ ਪੁੱਜੇ 3 ਕੌਂਸਲਰ 81.54 ਕਰੋੜ ਦੀ ਡੀਪ ਕਲੀਨਿੰਗ ਤੇ 1164 ਕਰੋੜ ਦੇ ਸਾਲਿਡ...
Ad Position 24