ਮੋਬਾਈਲ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਦੇ ਇਲਾਕੇ ਤੋਂ ਚੋਰਾਂ ਵਲੋਂ ਇਕ ਮੋਬਾਈਲ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਕਰ ਲਏ ਗਏ। ਪੁਲਿਸ ਵਲੋਂ ਇਸ ਸਬੰਧੀ ਪ੍ਰਿੰਸ ਗੈਲਰੀ ਅਤੇ ਇਲੈਕਟ੍ਰੋਨਿਕਸ ਸ਼ੋਅਰੂਮ ਦੇ ਮਾਲਕ ਗੁਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਦੇ ਇਲਾਕੇ ਤੋਂ ਚੋਰਾਂ ਵਲੋਂ ਇਕ ਮੋਬਾਈਲ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਕਰ ਲਏ ਗਏ। ਪੁਲਿਸ ਵਲੋਂ ਇਸ ਸਬੰਧੀ ਪ੍ਰਿੰਸ ਗੈਲਰੀ ਅਤੇ ਇਲੈਕਟ੍ਰੋਨਿਕਸ ਸ਼ੋਅਰੂਮ ਦੇ ਮਾਲਕ ਗੁਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰਾਂ ਵਲੋਂ ਉਸ ਦੀ ਦੁਕਾਨ ਦਾ ਸ਼ਟਰ ਕੱਟ ਕੇ ਅੰਦਰ ਪਏ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਕਰ ਲਏ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।