28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਪਰਿੰਗ ਡੇਲ ਪਬਲਿਕ ਸਕੂਲ ਨੇ ਅੰਗਰੇਜੀ ਭਾਸ਼ਨ ਮੁਕਾਬਲਾ ਕਰਵਾਇਆ

ਲੁਧਿਆਣਾ, 28 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਅੰਗਰੇਜੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ 28 ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਅੰਗਰੇਜੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ 28 ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦਿਆਂ ਆਪਣੀ ਭਾਸ਼ਣ ਕਲਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੇ ਦਰਜਾ ਏ ਵਿਚ ਪਹਿਲਾ ਸਥਾਨ ਰਿਪਨ ਦੱਤਾ , ਦੂਜਾ ਸਥਾਨ ਆਰੂਸ਼ੀ ਸੂਦ ਅਤੇ ਤੀਜਾ ਸਥਾਨ ਤ੍ਰਿਸ਼ਾ ਨੇ ਹਾਸਲ ਕੀਤਾ। ਜਸ਼ਨੂਰ ਨੂੰ ਕਨਸੋਲੇਸ਼ਨ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਦਰਜਾ ਬੀ ਵਿਚ ਅਰਾਧਰਨਾ ਨੇ ਪਹਿਲਾ, ਸ਼ੁਭਮਨ ਸ਼ਰਮਾ ਨੇ ਦੂਜਾ ਅਤੇ ਪ੍ਰੀਆ ਅਰੋੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਵਰਗ ਵਿਚ ਫਲਕ ਸ਼ਰਮਾ ਨੂੰ ਕਨਸੋਲੇਸ਼ਨ ਇਨਾਮ ਦਿੱਤ ਗਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਆਤਮ ਵਿਸ਼ਵਾਸ ਦੀ ਪ੍ਰਸ਼ੰਸਾ ਕੀਤੀ ਗਈ। ਸਕੂਲ ਦੇ ਚੇਅਰਪਰਸਨ ਅਵੀਨਾਸ਼ ਕੌਰ ਵਾਲੀਆ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਖਾਂ ਨੂੰ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਮਨਦੀਪ ਵਾਲੀਆ, ਕਮਲਜੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਵਲੋਂ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਰਜਨੀਸ਼ ਧੀਮਾਨ , ਨਰਿੰਦਰ ਸਿੰਘ ਮੱਲ੍ਹੀ ਨੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮੋਬਾਈਲ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ
Ad Position 24