28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ ਤੇ ਵਿਸ਼ੇਸ਼ ਕੀਰਤਨ ਦਰਬਾਰ

ਡਾਬਾ/ਲੁਹਾਰਾ, 28 ਅਕਤੂਬਰ (ਕੁਲਵੰਤ ਸਿੰਘ ਸੱਪਲ) - ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਪਵਿੱਤਰ ਮੌਕੇ ‘ਤੇ ਸਕੂਲ ਦੇ ਵਿਹੜੇ ਨੂੰ ਫੁੱਲਾਂ ਅਤੇ ਗੁਰਬਾਣੀ ਦੇ ਅਨਮੋਲ ਵਾਕਾਂ ਨਾਲ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 29-10-2026
ਡਾਬਾ/ਲੁਹਾਰਾ, 28 ਅਕਤੂਬਰ (ਕੁਲਵੰਤ ਸਿੰਘ ਸੱਪਲ) - ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।ਇਸ ਪਵਿੱਤਰ ਮੌਕੇ ‘ਤੇ ਸਕੂਲ ਦੇ ਵਿਹੜੇ ਨੂੰ ਫੁੱਲਾਂ ਅਤੇ ਗੁਰਬਾਣੀ ਦੇ ਅਨਮੋਲ ਵਾਕਾਂ ਨਾਲ ਸਜਾਇਆ ਗਿਆ। ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਸੰਗਤ ਨੂੰ ਨਿਹਾਲ ਕਰ ਦਿੱਤਾ। ਗੁਰੂ ਜੀ ਦੀ ਜੀਵਨੀ ‘ਤੇ ਅਧਾਰਤ ਕਥਾ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਨਿਮਰਤਾ, ਸੇਵਾ, ਪਿਆਰ ਅਤੇ ਬਰਾਬਰਤਾ ਦਾ ਸੁਨੇਹਾ ਦਿੱਤਾ ਅਤੇ ਅੰਮ੍ਰਿਤਸਰ ਸ਼ਹਿਰ ਦੀ ਨੀਂਹ ਰੱਖ ਕੇ ਮਨੁੱਖਤਾ ਦੀ ਸੇਵਾ ਕੀਤੀ। ਇੰਸਪੈਕਸ਼ਨ ਅਫਸਰ ਨੇਹਾ ਬਿਸ਼ਟ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦੱਸੇ ਹੋਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਸੰਸਕਾਰ ਬਹੁਤ ਜ਼ਰੂਰੀ ਹਨ। ਡਾਇਰੈਕਟਰ ਇੰਦਰਪਾਲ ਸਿੰਘ ਨੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਬੱਚਿਆਂ ਵਿੱਚ ਚੰਗੇ ਸੰਸਕਾਰ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਕਿਹਾ। ਅੰਤ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਖੇਤ ਬਚਾਓ ਅਭਿਆਨ ਤਹਿਤ ਪਿੰਡ ਲਲਤੋਂ ਕਲਾਂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਭਜਨ ਸੰਧਿਆ ਕਰਵਾਈ
Ad Position 24