ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਕਾਂਗਰਸੀ ਆਗੂ ਗੰਭੀਰ ਜ਼ਖ਼ਮੀ
ਲੁਧਿਆਣਾ, 29 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਢੋਲੇਵਾਲ ਚੌਕ ਵਿਚ ਬੀਤੀ ਦੇਰ ਰਾਤ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸਾਬਕਾ ਕਾਂਗਰਸੀ ਆਗੂ ਗੰਭੀਰ ਜ਼ਖਮੀ ਹੋ ਗਿਆ, ਜਦਕਿ ਹਮਲੇ ਦੌਰਾਨ ਗੋਲੀ ਚੱਲਣ ਕਾਰਨ ਆਗੂ ਵਾਲ-ਵਾਲ ਬਚ ਗਿਆ। ਗੋਲੀ ਉਸ ਦੀ ਅੱਖ ਦੇ ਨੇੜਿਓਂ ਟਕਰਾ ਕੇ ਚਲੀ ਗਈ।
ਹ
ਹਮਲਾਵਰਾਂ ਵਲੋਂ ਕੀਤੀ ਕਾਰ ਦੀ ਭੰਨ ਤੋੜ। (ਹਾਸ਼ੀਏ ’ ਚ ) ਜ਼ਖਮੀ ਜਗਜੋਤ ਸਿੰਘ। ਅਜੀਤ ਤਸਵੀਰਾਂ
30-10-2026
ਲੁਧਿਆਣਾ, 29 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਢੋਲੇਵਾਲ ਚੌਕ ਵਿਚ ਬੀਤੀ ਦੇਰ ਰਾਤ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸਾਬਕਾ ਕਾਂਗਰਸੀ ਆਗੂ ਗੰਭੀਰ ਜ਼ਖਮੀ ਹੋ ਗਿਆ, ਜਦਕਿ ਹਮਲੇ ਦੌਰਾਨ ਗੋਲੀ ਚੱਲਣ ਕਾਰਨ ਆਗੂ ਵਾਲ-ਵਾਲ ਬਚ ਗਿਆ। ਗੋਲੀ ਉਸ ਦੀ ਅੱਖ ਦੇ ਨੇੜਿਓਂ ਟਕਰਾ ਕੇ ਚਲੀ ਗਈ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਸ ਵਕਤ ਵਾਪਰੀ, ਜਦੋਂ ਸਾਬਕਾ ਕਾਂਗਰਸੀ ਆਗੂ ਜਗਜੋਤ ਸਿੰਘ ਆਪਣੀ ਮਾਤਾ ਅਤੇ ਤਿੰਨ ਸਾਲ ਦੇ ਬੱਚੇ ਨਾਲ ਨਾਲ ਢੋਲੇਵਾਲ ਚੌਕ ਨੇੜੇ ਸਥਿਤ ਇਕ ਢਾਬੇ ਤੋਂ ਖਾਣਾ ਖਾਣ ਉਪਰੰਤ ਵਾਪਸ ਆਪਣੀ ਕਾਰ ਵਿਚ ਬੈਠ ਰਹੇ ਸਨ ਤਾਂ ਇਸ ਦੌਰਾਨ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਵਲੋਂ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ, ਜਿਸਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਇਹਨਾਂ ਹਮਲਾਵਰਾਂ ਵਲੋਂ ਉਥੇ ਕਈ ਰੋਂਦ ਗੋਲੀਆਂ ਵੀ ਚਲਾਈਆਂ ਗਈਆਂ। ਇਕ ਗੋਲੀ ਉਸ ਦੀ ਅੱਖ ਦੇ ਨੇੜੇ ਟਕਰਾ ਕੇ ਅੱਗੇ ਚਲੀ ਗਈ, ਪਰ ਇਹ ਆਗੂ ਵਾਲ-ਵਾਲ ਬਚ ਗਿਆ। ਜ਼ਖਮੀ ਹਾਲਤ ਵਿਚ ਜਗਜੋਤ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਹੈ। ਗੋਲੀ ਚੱਲਣ ਦੀ ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਪੁਲਿਸ ਉਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਜਾਂਚ ਕਰ ਰਹੇ ਏ.ਸੀ.ਪੀ. ਅਨੁਭਵ ਜੈਨ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧੀ ਜਸਵਿੰਦਰ ਸਿੰਘ, ਦਿਲਰਾਜ ਸਿੰਘ, ਖ਼ੁਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ ਜਗਜੋਤ ਸਿੰਘ ਅਤੇ ਜਸਵਿੰਦਰ ਸਿੰਘ ਦੀ ਪਿਛਲੇ ਕਾਫ਼ੀ ਸਮੇਂ ਤੋਂ ਰਾਜਸੀ ਰੰਜਿਸ਼ ਚੱਲ ਰਹੀ ਹੈ ਅਤੇ ਕੁੱਝ ਸਮਾਂ ਪਹਿਲਾਂ ਵੀ ਇਹਨਾਂ ਵਿਚਾਲੇ ਲੜਾਈ ਹੋਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਜਗਜੋਤ ਸਿੰਘ ਆਪਣੇ ਪਰਿਵਾਰ ਨਾਲ ਉਥੇ ਖਾਣਾ ਖਾਣ ਲਈ ਗਿਆ ਸੀ ਕਿ ਇਹ ਘਟਨਾ ਵਾਪਰ ਗਈ। ਇਸ ਹਮਲੇ ਵਿਚ ਉਸ ਦੀ ਕਾਰ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਦੇਰ ਸ਼ਾਮ ਤੱਕ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਸੀ।