29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਹਿਕਾਰੀ ਅਦਾਰੇ ਦੀ ਨਵੀਂ ਕਰਜ਼ਾ ਨੀਤੀ ਕਿਸਾਨਾਂ ਲਈ ਨੁਕਸਾਨਦੇਹ ਸਾਬਤ ਹੋਵੇਗੀ-ਹਰਪ੍ਰੀਤ ਸਿੰਘ ਸਿੰਮਕ

ਹੰਬੜਾਂ, 29 ਅਕਤੂਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਅੱਜ ਕਿਸਾਨਾਂ ਨੂੰ ਆਰਥਿਕ ਪੱਖੋਂ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਤੇ ਹੁਣ ਸਹਿਕਾਰੀ ਅਦਾਰਿਆਂ ਵੱਲੋਂ ਕਿਸਾਨਾਂ ਲਈ ਜਾਰੀ ਕੀਤੀ ਗਈ ਨਵੀਂ ਕਿਸਾਨ ਕਰੈਡਿਟ ਕਾਰਡ (ਕੇ. ਸੀ.

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ। 30-10-2026
ਹੰਬੜਾਂ, 29 ਅਕਤੂਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਅੱਜ ਕਿਸਾਨਾਂ ਨੂੰ ਆਰਥਿਕ ਪੱਖੋਂ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਤੇ ਹੁਣ ਸਹਿਕਾਰੀ ਅਦਾਰਿਆਂ ਵੱਲੋਂ ਕਿਸਾਨਾਂ ਲਈ ਜਾਰੀ ਕੀਤੀ ਗਈ ਨਵੀਂ ਕਿਸਾਨ ਕਰੈਡਿਟ ਕਾਰਡ (ਕੇ.ਸੀ.ਸੀ) ਪਾਲਿਸੀ ਕਿਸਾਨਾਂ ਦੇ ਹਿੱਤਾਂ ਦੇ ਉਲਟ ਹੈ ਅਤੇ ਇਸ ਨਾਲ ਕਿਸਾਨਾਂ ’ਤੇ ਆਰਥਿਕ ਬੋਝ ਹੋਰ ਵਧੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਨਵੀਂ ਪਾਲਿਸੀ ਦਾ ਵਿਰੋਧ ਕਰਦਿਆਂ ਕੀਤਾ। ਸਿੰਮਕ ਨੇ ਕਿਹਾ ਕਿ ਇਹ ਪਾਲਿਸੀ ਕਿਸਾਨਾਂ ਦੇ ਗਲ ’ਚ ਫਾਂਸੀ ਦਾ ਫੰਦਾ ਸਾਬਿਤ ਹੋਵੇਗੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਇਸ ਨਵੀਂ ਕਿਸਾਨ ਮਾਰੂ ਨੀਤੀ ਦਾ ਡੱਟਵਾਂ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਤਹਿਤ ਦੋ ਲੱਖ ਰੁਪਏ ਤੋਂ ਵੱਧ ਦੇ ਕਰਜ਼ੇ ’ਤੇ ਵਿਆਜ ਦਰ 7 ਫ਼ੀਸਦੀ ਤੋਂ ਵਧਾ ਕੇ 11 ਫ਼ੀਸਦੀ ਕੀਤੇ ਜਾਣ ਦੇ ਨਾਲ ਹੀ ਅਜਿਹੇ ਕਿਸਾਨਾਂ ਨੂੰ ਵਿਆਜ ਦਰ ਵਿੱਚ ਮਿਲਣ ਵਾਲੇ ਤਿੰਨ ਫ਼ੀਸਦੀ ਲਾਭ ਤੋਂ ਵੀ ਵਾਂਝੇ ਰਹਿਣਾ ਪਵੇਗਾ। ਅਕਾਲੀ ਆਗੂ ਹਲਕਾ ਇੰਚਾਰਜ ਸਿੰਮਕ ਨੇ ਕਿਹਾ ਕਿ ਸਹਿਕਾਰੀ ਅਦਾਰੇ ਲੰਮੇ ਸਮੇਂ ਤੋਂ ਕਿਸਾਨਾਂ ਨੂੰ ਕਰਜ਼ੇ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ ਪਰ ਹੁਣ ਆਈ ਨਵੀਂ ਨੀਤੀ ਤਹਿਤ ਜੇਕਰ ਕਿਸਾਨਾਂ ’ਤੇ ਕਰਜ਼ੇ ਦਾ ਬੋਝ ਵਧਿਆ ਤਾਂ ਸਹਿਕਾਰੀ ਸੰਸਥਾਵਾਂ ਦੀ ਕਾਰਗੁਜ਼ਾਰੀ ਵੀ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਸਹਿਕਾਰੀ ਬੈਂਕਾਂ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਨਵੀਂ ਪਾਲਿਸੀ ਨੂੰ ਰੱਦ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸੰਗਰੂਰ ’ਚ 4 ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਵੜਿੰਗ ਅਗਲੀ ਖ਼ਬਰ ਗੈਸ ਏਜੰਸੀ ਦੇ ਕਰਿੰਦੇ ਅਤੇ ਉਸ ਦੇ ਪਰਿਵਾਰ ਨੂੰ ਬੇਹੋਸ਼ ਕਰਨ ਉਪਰੰਤ ਲੁਟੇਰੇ ਲੱਖਾਂ ਰੁਪਏ ਮੁੱਲ ਦੇ ਸਿਲੰਡਰ ਅਤੇ ਨਕਦੀ ਲ...
Ad Position 24