29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਾਈ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੌਰਾਨ ਮਾਰੀਆਂ ਮੱਲਾਂ

ਡਾਬਾ/ਲੁਹਾਰਾ, 29 ਅਕਤੂਬਰ (ਕੁਲਵੰਤ ਸਿੰਘ ਸੱਪਲ)-ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਵਿਦਿਆਰਥੀਆਂ ਦੇ ਹੁਨਰ ਗਿਆਨ ਅਤੇ ਯੋਗਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਉਕਤ ਮੁਕਾਬਲਿਆਂ ਵਿਚ ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੇ ਵਿਦਿਆਰਥੀਆਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 30-10-2026
ਡਾਬਾ/ਲੁਹਾਰਾ, 29 ਅਕਤੂਬਰ (ਕੁਲਵੰਤ ਸਿੰਘ ਸੱਪਲ)-ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਵਿਦਿਆਰਥੀਆਂ ਦੇ ਹੁਨਰ ਗਿਆਨ ਅਤੇ ਯੋਗਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਉਕਤ ਮੁਕਾਬਲਿਆਂ ਵਿਚ ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੇ ਵਿਦਿਆਰਥੀਆਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਮਿਹਨਤ ਲਗਨ ਅਤੇ ਆਤਮ-ਵਿਸ਼ਵਾਸ ਦੇ ਦਮ ’ਤੇ ਕਈ ਇਨਾਮ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਕਤ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਦਿਖਾਉਣ ਅਤੇ ਨਵੀਆਂ ਗੱਲਾਂ ਸਿੱਖਣ ਟੀਮ ਭਾਵਨਾ ਵਿਕਸਿਤ ਕਰਨ ਅਤੇ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲਿਆ। ਸਕੂਲ ਕਮੇਟੀ ਵਲੋਂ ਕੈਪਟਨ ਅਵਤਾਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਉਕਤ ਮੁਕਾਬਲਿਆਂ ਵਿਚ ਭਾਗ ਲੈਣ ਦਾ ਮੌਕਾ ਪ੍ਰਦਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੀ . ਐਸ . ਕਸ਼ਯਪ , ਡਾ . ਬੀ . ਆਰ . ਅੰਬੇਡਕਰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਕਾਂਗਰਸ ਦੀ ਸੰਗਰੂਰ ’ਚ 4 ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਵੜਿੰਗ
Ad Position 24