ਡੀ . ਏ . ਵੀ . ਪਬਲਿਕ ਸਕੂਲ ਪੱਖੋਵਾਲ ਰੋਡ ਨੇ ਡੀ . ਏ . ਵੀ . ਨੈਸ਼ਨਲ ਸਪੋਰਟਸ 2026 ਵਿਚ 100 ਤਗਮੇ ਜਿੱਤ ਕੇ ਰਚਿਆ ਸ਼ਾਨਦਾਰ ਇਤਿਹਾਸ
ਫੁੱਲਾਂਵਾਲ, 30 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਡੀ. ਏ.
ਫੁੱਲਾਂਵਾਲ, 30 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਸੜਕ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੇ ਹੋਣਹਾਰ ਖਿਡਾਰੀਆਂ ਨੇ 24 ਤੋਂ 26 ਅਕਤੂਬਰ, 2026 ਤੱਕ ਨਵੀਂ ਦਿੱਲੀ ਵਿਖੇ ਕਰਵਾਏ ‘ਡੀ.ਏ.ਵੀ. ਨੈਸ਼ਨਲ ਸਪੋਰਟਸ ਐਂਪਾਵਰਿੰਗ ਡੀਏਵੀਅਨਜ਼ 2026’ ਵਿਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ 100 ਤਗਮੇ ਜਿੱਤ ਕੇ ਸ਼ਾਨਦਾਰ ਇਤਿਹਾਸ ਰਚਿਆ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸਕੂਲ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਅਸਾਧਾਰਨ ਪ੍ਰਤਿਭਾ, ਅਟੁੱਟ ਦ੍ਰਿੜ੍ਹਤਾ ਅਤੇ ਖੇਡ ਭਾਵਨਾ ਸਦਕਾ ਕੁੱਲ 100 ਤਗਮੇ ਜਿੱਤ ਕੇ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ, ਜਿਨ੍ਹਾਂ ਵਿਚ 42 ਸੋਨੇ, 40 ਚਾਂਦੀ ਅਤੇ 18 ਕਾਂਸੇ ਦੇ ਤਗਮੇ ਸ਼ਾਮਿਲ ਹਨ। ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ, ਅਣਥੱਕ ਅਭਿਆਸ ਅਤੇ ਮੁਕਾਬਲੇ ਦੀ ਭਾਵਨਾ ਦਾ ਪ੍ਰਮਾਣ ਹੈ। ਇਹ ਸ਼ਾਨਦਾਰ ਸਫਲਤਾ ਇਸ ਗੱਲ ਨੂੰ ਵੀ ਦਰਸਾਉਂਦੀ ਹੈ ਕਿ ਸਕੂਲ ਵਿੱਦਿਅਕ ਵਿਕਾਸ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕੋਚਾਂ ਤੇ ਖੇਡ ਵਿਭਾਗ ਦੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਵੀ ਪ੍ਰਸੰਸਾ ਕੀਤੀ। ਉਨ੍ਹਾਂ ਨੌਜਵਾਨ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਉੱਤਮਤਾ ਪ੍ਰਾਪਤ ਕਰਨ ਲਈ ਨਿਰੰਤਰ ਯਤਨਸ਼ੀਲ ਰਹਿਣ, ਜਜ਼ਬੇ, ਇਮਾਨਦਾਰੀ ਤੇ ਦ੍ਰਿੜ੍ਹ ਇਰਾਦੇ ਨਾਲ ਸਕੂਲ ਦੀਆਂ ਪ੍ਰਾਪਤੀਆਂ ਦੀ ਪਰੰਪਰਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।