31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਹਰ ਸ਼ੁੱਕਰਵਾਰ ਡੇਂਗੂ ’ ਤੇ ਵਾਰ ਮੁਹਿੰਮ ਤਹਿਤ ਸਿਹਤ ਟੀਮਾਂ ਵਲੋਂ ਵਿਸ਼ੇਸ਼ ਜਾਂਚ ਮੁਹਿੰਮ ਚਲਾਈ

ਲੁਧਿਆਣਾ, 30 ਅਕਤੂਬਰ (ਡਾ. ਤਰਲੋਚਨ ਸਿੰਘ)-ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਲੁਧਿਆਣਾ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਤਹਿਤ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

Ad Position 21
No active advertisement
ਅਜੀਤ ਡੈਸਕ 31-10-2026
ਲੁਧਿਆਣਾ, 30 ਅਕਤੂਬਰ (ਡਾ. ਤਰਲੋਚਨ ਸਿੰਘ)-ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਲੁਧਿਆਣਾ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਤਹਿਤ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸਿਹਤ ਟੀਮਾਂ ਵਲੋਂ ਪੁਲਿਸ ਥਾਣਿਆਂ, ਧਾਰਮਿਕ ਸਥਾਨਾਂ, ਮੈਰਿਜ ਪੈਲੇਸਾਂ ਤੇ ਕਮਿਊਨਿਟੀ ਹਾਲਾਂ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕਰਕੇ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਸੰਭਾਵਿਤ ਪ੍ਰਜਨਨ ਸਥਾਨਾਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਖ਼ਤਮ ਕਰਨ ਲਈ ਲੋੜੀਂਦੇ ਕਦਮ ਚੁੱਕੇ ਗਏ। ਮੁਹਿੰਮ ਤਹਿਤ ਸਿਹਤ ਟੀਮਾਂ ਵਲੋਂ 297 ਖੇਤਰਾਂ ਦਾ ਦੌਰਾ ਕਰਕੇ 8143 ਘਰਾਂ ਨੂੰ ਕਵਰ ਕੀਤਾ ਗਿਆ ਅਤੇ 18393 ਕੰਟੇਨਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 8 ਥਾਵਾਂ ‘ਤੇ ਲਾਰਵਾ ਮਿਲਿਆ, 9 ਕੰਟੇਨਰ ਡੇਂਗੂ ਮੱਛਰ ਦੇ ਲਾਰਵੇ ਲਈ ਪਾਜ਼ੀਟਿਵ ਪਾਏ ਗਏ। ਸਿਹਤ ਟੀਮਾਂ ਵਲੋਂ ਮੌਕੇ ‘ਤੇ ਹੀ ਲਾਰਵੇ ਦੇ ਪ੍ਰਜਨਨ ਸਥਾਨਾਂ ਨੂੰ ਖ਼ਤਮ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਗਈ। ਮੁਹਿੰਮ ਦੌਰਾਨ ਪੁਲਿਸ ਥਾਣਿਆਂ, ਧਾਰਮਿਕ ਸਥਾਨਾਂ, ਮੈਰਿਜ ਪੈਲੇਸਾਂ ਅਤੇ ਕਮਿਊਨਿਟੀ ਹਾਲਾਂ ਦੇ ਅੰਦਰੂਨੀ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤੇ ਇਸ ਲਈ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਪੁਲਿਸ ਮੁਲਾਜ਼ਮਾਂ, ਧਾਰਮਿਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ, ਮੈਰਿਜ ਪੈਲੇਸਾਂ ਤੇ ਕਮਿਊਨਿਟੀ ਹਾਲਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਸਿਵਲ ਸਰਜਨ ਨੇ ਮੁੜ ਅਪੀਲ ਕੀਤੀ ਕਿ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਹਰ ਵਿਅਕਤੀ ਹਰ ਸ਼ੁੱਕਰਵਾਰ ਘੱਟੋ-ਘੱਟ 10 ਮਿੰਟ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਜਾਂਚ ਲਈ ਜ਼ਰੂਰ ਕੱਢੇ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਸੱਤ ਰੋਜ਼ਾ ਐਨ . ਐਸ . ਐਸ . ਕੈਂਪ ਦਾ ਸਮਾਪਤ ਅਗਲੀ ਖ਼ਬਰ ਸ਼ਬਦ ਗਾਇਣ ਨਾਲ ਰੂਹਾਨੀ ਮਾਹੌਲ ਸਿਰਜਦਾ ਪੀ. ਏ. ਯੂ. ਦਾ ਯੁਵਕ ਮੇਲਾ ਸ਼ੁਰੂ
Ad Position 24